- ਪੰਜਾਬ
- No Comment
ਰਵਨੀਤ ਬਿੱਟੂ ਨੇ ਇਕ ਵਾਰ ਫਿਰ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ, ਪੰਨੂ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕਰ ਰਹੇ ਹਨ, ਖੜਗੇ ਨੇ ਇਸਦਾ ਖੰਡਨ ਕਿਉਂ ਨਹੀਂ ਕੀਤਾ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪੰਨੂ ਇੱਕ ਸੁਰ ਵਿੱਚ ਬੋਲਦੇ ਹਨ, ਕਾਂਗਰਸ ਦੇ ਕਿਸੇ ਬੁਲਾਰੇ ਜਾਂ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਦਾ ਖੰਡਨ ਨਹੀਂ ਕੀਤਾ।
ਰਵਨੀਤ ਬਿੱਟੂ ਨੇ ਇਕ ਫਿਰ ਰਾਹੁਲ ਗਾਂਧੀ ‘ਤੇ ਜ਼ੁਬਾਨੀ ਹਮਲਾ ਕੀਤਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਰਾਹੁਲ ਗਾਂਧੀ ਖ਼ਿਲਾਫ਼ ‘ਭੜਕਾਊ ਭਾਸ਼ਣਾਂ’ ‘ਤੇ ਚਿੰਤਾ ਜ਼ਾਹਰ ਕਰਨ ਤੋਂ ਇਕ ਦਿਨ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਂਗਰਸ ‘ਤੇ ਸਵਾਲ ਉਠਾਉਂਦੇ ਹੋਏ ਇਕ ਹੋਰ ਵੀਡੀਓ ਜਾਰੀ ਕੀਤਾ ਹੈ।
#WATCH | On Congress protest against him, Union Minister Ravneet Singh Bittu says "I want to tell Mallikarjun Khage and every Congress worker that you can happily protest against me if this makes the Gandhi family happy…When Rahul Gandhi said something against Sikhs, he was… pic.twitter.com/QcnUMv6dNS
— ANI (@ANI) September 18, 2024
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪੰਨੂ ਇੱਕ ਸੁਰ ਵਿੱਚ ਬੋਲਦੇ ਹਨ, ਕਾਂਗਰਸ ਦੇ ਕਿਸੇ ਬੁਲਾਰੇ ਜਾਂ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਦਾ ਖੰਡਨ ਨਹੀਂ ਕੀਤਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸਿੱਖਾਂ ਬਾਰੇ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕੀਤਾ ਹੈ। ਪਰ ਇੰਨੇ ਦਿਨ ਬੀਤ ਜਾਣ ‘ਤੇ ਵੀ ਕਿਸੇ ਵੀ ਕਾਂਗਰਸੀ ਆਗੂ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਨੂ ਦੇ ਬਿਆਨ ਦਾ ਖੰਡਨ ਨਹੀਂ ਕੀਤਾ। ਇਸਤੋਂ ਸਾਫ਼ ਹੈ ਕਿ ਕਾਂਗਰਸ ਪ੍ਰਧਾਨ ਪੰਨੂ ਦੇ ਬਿਆਨ ਦਾ ਸਮਰਥਨ ਕਰ ਰਹੇ ਹਨ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਗਈ ਟਿੱਪਣੀ ਦੀ ਨਿਖੇਧੀ ਕਰਦਿਆਂ ਅੱਜ ਯੂਥ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਗਿਆ। ਬਿੱਟੂ ਨੇ ਕਿਹਾ ਕਿ ਰਾਹੁਲ ਜੀ ਪੰਨੂ ਬਾਰੇ ਬੋਲ ਰਹੇ ਹਨ, ਪੰਨੂ ਜੀ ਰਾਹੁਲ ਬਾਰੇ ਬੋਲ ਰਹੇ ਹਨ, ਤਾਂ ਇਸ ਵਿੱਚ ਫਰਕ ਕਿੱਥੇ ਹੈ? ਖੜਗੇ ਸਾਹਿਬ, ਕਿਰਪਾ ਕਰਕੇ ਇਸ ਮਾਮਲੇ ‘ਤੇ ਆਪਣੀ ਅਤੇ ਕਾਂਗਰਸ ਪਾਰਟੀ ਦੀ ਸਥਿਤੀ ਸਪੱਸ਼ਟ ਕਰੋ।”