- ਪੰਜਾਬ
- No Comment
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦਾ ਵੱਡਾ ਐਲਾਨ, ਭਾਜਪਾ ਦੀ ਸਰਕਾਰ ਬਣੀ ਤਾਂ ਵਾਹਗਾ ਬਾਰਡਰ ਖੋਲ੍ਹ ਦਿੱਤਾ ਜਾਵੇਗਾ
ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਐਲਾਨ ਕੀਤਾ ਕਿ ਜੇਕਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਤਾਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਾਹਗਾ ਬਾਰਡਰ ਖੋਲ੍ਹ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ।
ਪੰਜਾਬ ਵਿਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਚੋਣਾਂ ਲੜਨ ਲਈ ਪੂਰਾ ਜ਼ੋਰ ਲਾ ਰਹੀਆਂ ਹਨ ਅਤੇ ਇਸ ਵਾਰ ਭਾਰਤੀ ਜਨਤਾ ਪਾਰਟੀ ਵੀ ਇਕੱਲੇ ਪੰਜਾਬ ਵਿਚ ਚੋਣਾਂ ਲੜ ਰਹੀ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵੋਟਾਂ ਤੋਂ ਕੁਝ ਦਿਨ ਪਹਿਲਾਂ ਵੱਡਾ ਐਲਾਨ ਕੀਤਾ ਹੈ। ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਐਲਾਨ ਕੀਤਾ ਕਿ ਜੇਕਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਤਾਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਾਹਗਾ ਬਾਰਡਰ ਖੋਲ੍ਹ ਦਿੱਤਾ ਜਾਵੇਗਾ।
ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਕੇਂਦਰ ਵਿੱਚ ਮੁੜ ਭਾਜਪਾ ਦੀ ਸਰਕਾਰ ਆਉਣ ’ਤੇ ਵਪਾਰ ਨੂੰ ਬੜ੍ਹਾਵਾ ਦੇਣ ਦੇ ਮਕਸਦ ਨਾਲ ਵਾਹਗਾ ਬਾਰਡਰ ਖੋਲ੍ਹਿਆ ਜਾਵੇਗਾ। ਰਵਨੀਤ ਬਿੱਟੂ ਨੇ ਲੁਧਿਆਣਾ ਵਿਜ਼ਨ ਲਈ ਕਈ ਵੱਡੇ ਐਲਾਨ ਵੀ ਕੀਤੇ ਹਨ। ਉਸਨੇ ਲਾਈਵ ਆ ਕੇ ਲੁਧਿਆਣਾ ਲਈ ਮੈਟਰੋ, ਇਲੈਕਟ੍ਰਾਨਿਕ ਬੱਸਾਂ, ਈਐਸਆਈ ਹਸਪਤਾਲ ਅਤੇ ਲੇਬਰ ਹਾਊਸਿੰਗ ਖੋਲ੍ਹਣ ਬਾਰੇ ਗੱਲ ਕੀਤੀ।
ਬਿੱਟੂ ਨੇ ਕਿਹਾ ਕਿ ਇਹ ਸਾਰੀਆਂ ਸਕੀਮਾਂ ਇੱਕ ਸਾਲ ਦੇ ਅੰਦਰ ਲੁਧਿਆਣਾ ਵਿੱਚ ਲਿਆਂਦੀਆਂ ਜਾਣਗੀਆਂ। ਰੋਡ ਮੈਪ ਤਿਆਰ ਕੀਤਾ ਜਾਵੇਗਾ ਕਿ ਕਿਥੇ ਏਅਰਪੋਰਟ ਬਣੇਗਾ, ਡਰਾਈਪੋਰਟ ਬਣੇਗਾ, ਮੈਟਰੋ ਸਟੇਸ਼ਨ ਬਣੇਗਾ ਅਤੇ ਖਾਸ ਕਰਕੇ ਮਜ਼ਦੂਰਾਂ ਲਈ ਰਿਹਾਇਸ਼ੀ ਘਰ ਵੀ ਬਣਾਏ ਜਾਣਗੇ। ਤਾਂ ਜੋ ਉਦਯੋਗ ਲਗਾਤਾਰ ਤਰੱਕੀ ਕਰਦਾ ਰਹੇ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਪੰਜਾਬ ਦੀ ਹਾਲਤ ਇਹ ਬਣ ਗਈ ਹੈ ਕਿ ਲੁਧਿਆਣਾ ਤੋਂ ਸੈਂਕੜੇ ਉਦਯੋਗ ਯੂ.ਪੀ., ਐਮ.ਪੀ. ਵਰਗੇ ਰਾਜਾਂ ਨੂੰ ਜਾ ਰਹੇ ਹਨ, ਕਿਉਂਕਿ ਉੱਥੇ ਭਾਜਪਾ ਦੀ ਸਰਕਾਰ ਹੈ। ਉੱਥੇ ਉਦਯੋਗ ਨੂੰ ਬਹੁਤ ਸਾਰੀਆਂ ਰਿਆਇਤਾਂ ਅਤੇ ਛੋਟਾਂ ਹਨ, ਉੱਥੇ ਇੰਡਸਟਰੀ ਤਰੱਕੀ ਕਰ ਰਹੀ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਨਵੇਂ ਉਦਯੋਗ ਲਾਏ ਜਾਣਗੇ। ਪੰਜਾਬ ਤੋਂ ਬਾਹਰ ਚਲੇ ਗਏ ਸਨਅਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।