ਪੰਜਾਬ : ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਪੰਜਾਬ : ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਰਵਨੀਤ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਅਸੀਂ ਕਪੂਰਥਲਾ ਰੋਲ ਕੈਚ ਫੈਕਟਰੀ ਨੂੰ ਕਿਵੇਂ ਸੁਧਾਰ ਸਕਦੇ ਹਾਂ, ਜਿੱਥੇ ਵਧੀਆ ਕੋਚ, ਵੰਦੇ ਭਾਰਤ ਕੋਚ ਬਣਾਏ ਜਾਂਦੇ ਹਨ।

ਰਵਨੀਤ ਬਿੱਟੂ ਦੇ ਲੋਕਸਭਾ ਚੋਣਾਂ ਹਾਰਨ ਤੋਂ ਬਾਅਦ ਵੀ ਮੰਤਰੀ ਬਣਨ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ ਵਿੱਚ ਰਾਜ ਮੰਤਰੀ ਚੁਣੇ ਗਏ ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਦੇ ਰੇਲ ਭਵਨ ਵਿੱਚ ਅਹੁਦਾ ਸੰਭਾਲ ਲਿਆ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਰਵਨੀਤ ਬਿੱਟੂ ਨੇ ਵਿਭਾਗ ਦੇ ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਰੇਲਵੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰਨਗੇ।

ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਰੇਲਵੇ ਮੰਤਰਾਲੇ ਦੀ ਇਹ ਜ਼ਿੰਮੇਵਾਰੀ ਬਹੁਤ ਵੱਡੀ ਹੈ। ਰੇਲਵੇ ਵਿੱਚ ਭਰਤੀ ਵੀ ਜ਼ਿਆਦਾ ਹੈ ਅਤੇ ਵੱਧ ਤੋਂ ਵੱਧ ਪੰਜਾਬੀਆਂ ਨੂੰ ਮੌਕੇ ਦਿੱਤੇ ਜਾਣਗੇ। ਅਸੀਂ ਰੇਲਵੇ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰਾਂਗੇ। ਇਸ ਸਮੇਂ ਰਾਜ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਰਵਨੀਤ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਅਸੀਂ ਕਪੂਰਥਲਾ ਰੋਲ ਕੈਚ ਫੈਕਟਰੀ ਨੂੰ ਕਿਵੇਂ ਸੁਧਾਰ ਸਕਦੇ ਹਾਂ, ਜਿੱਥੇ ਵਧੀਆ ਕੋਚ, ਵੰਦੇ ਭਾਰਤ ਕੋਚ ਬਣਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਉਹ ਰੇਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਰੇਲਵੇ ਸੇਵਾ ਜਨਤਾ ਨਾਲ ਸਬੰਧਤ ਜ਼ਮੀਨੀ ਪੱਧਰ ਦਾ ਕੰਮ ਹੈ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਦੀ ਕੈਬਨਿਟ ਵਿੱਚ ਰਵਨੀਤ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਅਤੇ ਰੇਲ ਮੰਤਰਾਲੇ ਵਿੱਚ ਰਾਜ ਮੰਤਰੀ ਬਣਾਇਆ ਗਿਆ ਹੈ।