ਮੋਦੀ ਸਰਕਾਰ ‘ਚ ਪੰਜਾਬ ਨੂੰ ਵੀ ਮਿਲੀ ਨੁਮਾਇੰਦਗੀ, ਚੋਣ ਹਾਰ ਕੇ ਵੀ ਰਵਨੀਤ ਬਿੱਟੂ ਬਣੇ ਕੇਂਦਰੀ ਰਾਜ ਮੰਤਰੀ

ਮੋਦੀ ਸਰਕਾਰ ‘ਚ ਪੰਜਾਬ ਨੂੰ ਵੀ ਮਿਲੀ ਨੁਮਾਇੰਦਗੀ, ਚੋਣ ਹਾਰ ਕੇ ਵੀ ਰਵਨੀਤ ਬਿੱਟੂ ਬਣੇ ਕੇਂਦਰੀ ਰਾਜ ਮੰਤਰੀ

ਪੰਜਾਬ ‘ਚ ਭਾਜਪਾ ਨੂੰ ਇਕ ਵੀ ਸੀਟ ਨਹੀਂ ਮਿਲੀ ਅਤੇ ਸਾਰੀਆਂ 13 ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਹਾਰ ਗਏ ਤਾਂ ਲੱਗਦਾ ਸੀ ਕਿ ਇਸ ਵਾਰ ਪੰਜਾਬ ਨੂੰ ਕੇਂਦਰ ‘ਚ ਨੁਮਾਇੰਦਗੀ ਨਹੀਂ ਮਿਲੇਗੀ, ਪਰ ਭਾਜਪਾ ਹਾਈਕਮਾਂਡ ਨੇ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾ ਕੇ ਸਰਹੱਦੀ ਸੂਬੇ ਪੰਜਾਬ ਦਾ ਪੂਰਾ ਖਿਆਲ ਰੱਖਿਆ ਹੈ।

ਇਸ ਸਮੇਂ ਦੇਸ਼ ਦੀ ਰਾਜਨੀਤੀ ਵਿਚ ਰਵਨੀਤ ਸਿੰਘ ਬਿੱਟੂ ਸਭ ਤੋਂ ਜ਼ਿਆਦਾ ਚਰਚਾ ਦਾ ਕੇਂਦਰ ਬਣੇ ਹੋਏ ਹਨ। ਕੇਂਦਰ ਵਿੱਚ ਐਨਡੀਏ ਦੀ ਮੋਦੀ ਸਰਕਾਰ 3.0 ਬਣੀ ਹੈ। ਲੁਧਿਆਣਾ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਮਿਲ ਗਿਆ ਹੈ। ਲੋਕ ਸਭਾ ਚੋਣਾਂ ‘ਚ ਹਾਰ ਦੇ ਬਾਵਜੂਦ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ‘ਤੇ ਭਰੋਸਾ ਜਤਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਭਾਜਪਾ ਲਈ ਬਹੁਤ ਅਹਿਮ ਹੈ।

ਬਿੱਟੂ ਪੰਜਾਬ ਦੇ ਇਕਲੌਤੇ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਬਿੱਟੂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਸਾਲ 2014 ਅਤੇ 2019 ਵਿਚ ਉਹ ਲੁਧਿਆਣਾ ਸੰਸਦੀ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਪਰ ਇਕ ਵਾਰ ਵੀ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਨਹੀਂ ਮਿਲਿਆ। ਇਸ ਸਾਲ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਲੁਧਿਆਣਾ ਤੋਂ ਚੋਣ ਲੜੇ ਸਨ ਪਰ ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਵੀਹ ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰ ਗਏ ਸਨ।

ਪੰਜਾਬ ‘ਚ ਭਾਜਪਾ ਨੂੰ ਇਕ ਵੀ ਸੀਟ ਨਹੀਂ ਮਿਲੀ ਅਤੇ ਸਾਰੀਆਂ 13 ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਹਾਰ ਗਏ ਤਾਂ ਲੱਗਦਾ ਸੀ ਕਿ ਇਸ ਵਾਰ ਪੰਜਾਬ ਨੂੰ ਕੇਂਦਰ ‘ਚ ਨੁਮਾਇੰਦਗੀ ਨਹੀਂ ਮਿਲੇਗੀ ਪਰ ਭਾਜਪਾ ਹਾਈਕਮਾਂਡ ਨੇ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾ ਕੇ ਸਰਹੱਦੀ ਸੂਬੇ ਪੰਜਾਬ ਦਾ ਪੂਰਾ ਖਿਆਲ ਰੱਖਿਆ ਹੈ। ਇੱਕ ਮੰਤਰੀ. ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਨੇ ਜੱਟ ਸਿੱਖ ਚਿਹਰੇ ਨੂੰ ਧਿਆਨ ‘ਚ ਰੱਖਿਆ ਹੈ। ਉਹ ਪੰਜਾਬ ਵਿੱਚ ਖਾਲਿਸਤਾਨੀ ਵਿਚਾਰਧਾਰਾ ਦੇ ਖਿਲਾਫ ਬੋਲਦਾ ਰਿਹਾ ਹੈ।