ਪੰਜਾਬ ਦੇ ਹਿੱਤਾਂ ਲਈ ਸਾਨੂੰ ਭਾਜਪਾ ਨੂੰ ਪੰਜਾਬ ਵਿਚ ਲਿਆਉਣਾ ਪਵੇਗਾ : ਰਵਨੀਤ ਸਿੰਘ ਬਿੱਟੂ

ਪੰਜਾਬ ਦੇ ਹਿੱਤਾਂ ਲਈ ਸਾਨੂੰ ਭਾਜਪਾ ਨੂੰ ਪੰਜਾਬ ਵਿਚ ਲਿਆਉਣਾ ਪਵੇਗਾ : ਰਵਨੀਤ ਸਿੰਘ ਬਿੱਟੂ

ਰਵਨੀਤ ਸਿੰਘ ਬਿੱਟੂ ਨੇ ਕਿਹਾ, ਸਾਡੇ ਲਈ ਨਹੀਂ, ਪੰਜਾਬ ਲਈ, ਸਾਨੂੰ ਪ੍ਰਧਾਨ ਮੰਤਰੀ ਮੋਦੀ ਦੇ ‘ਵਿਕਸਿਤ ਭਾਰਤ’ ਦੇ ਤਹਿਤ ‘ਵਿਕਸਿਤ ਪੰਜਾਬ’ ਬਣਾਉਣ ਦੀ ਲੋੜ ਹੈ, ਲੋਕਾਂ ਨੇ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਚੁਣ ਕੇ ਦੇਖਿਆ ਹੈ, ਹੁਣ ਭਾਜਪਾ ਦੀ ਵਾਰੀ ਹੈ।

ਰਵਨੀਤ ਸਿੰਘ ਬਿੱਟੂ ਜਦੋ ਤੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਹ ਪਾਰਟੀ ਨੂੰ ਪੰਜਾਬ ਵਿਚ ਮਜਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਿਆਣਾ ਚੋਣਾਂ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ, “ਹੁਣ ਪੰਜਾਬ ਦੇ ਹਿੱਤਾਂ ਲਈ, ਸਾਨੂੰ ਭਾਜਪਾ ਨੂੰ ਪੰਜਾਬ ਵਿਚ ਲਿਆਉਣਾ ਪਵੇਗਾ।”

ਰਵਨੀਤ ਬਿੱਟੂ ਨੇ ਕਿਹਾ, ”ਹਰਿਆਣਾ ‘ਚ ਵੱਡੀ ਜਿੱਤ ਤੋਂ ਬਾਅਦ ਲੋਕਾਂ ‘ਚ ਖੁਸ਼ੀ ਦਾ ਮਾਹੌਲ ਹੈ, ਅਸੀਂ ਹਰਿਆਣਾ ‘ਚ ਜਿੱਤੇ, ਜੰਮੂ ‘ਚ ਵੀ ਭਾਜਪਾ ਨੇ ਸਾਰੀਆਂ ਸੀਟਾਂ ਜਿੱਤੀਆਂ।” ਇਸ ਲਈ, ਜਦੋਂ ਪੰਜਾਬ ਦੀ ਗੱਲ ਆਉਂਦੀ ਹੈ, ਅਸੀਂ ਕਿਸੇ ਵੀ ਕੀਮਤ ‘ਤੇ ਇੱਥੇ ਭਾਜਪਾ ਨੂੰ ਸੱਤਾ ਵਿਚ ਲਿਆਉਣਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ, “ਸਾਡੇ ਲਈ ਨਹੀਂ, ਪੰਜਾਬ ਲਈ, ਸਾਨੂੰ ਪ੍ਰਧਾਨ ਮੰਤਰੀ ਮੋਦੀ ਦੇ ‘ਵਿਕਸਿਤ ਭਾਰਤ’ ਦੇ ਤਹਿਤ ‘ਵਿਕਸਿਤ ਪੰਜਾਬ’ ਬਣਾਉਣ ਦੀ ਲੋੜ ਹੈ, ਲੋਕਾਂ ਨੇ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਚੁਣ ਕੇ ਦੇਖਿਆ ਹੈ, ਹੁਣ ਭਾਜਪਾ ਦੀ ਵਾਰੀ ਹੈ।

ਹਰਿਆਣਾ ‘ਚ ਕਾਂਗਰਸ ਨੂੰ ਉਮੀਦ ਸੀ ਕਿ ਉਹ ਇਸ ਵਾਰ ਸੱਤਾ ‘ਚ ਵਾਪਸੀ ਕਰੇਗੀ, ਪਰ ਅਜਿਹਾ ਨਹੀਂ ਹੋਇਆ। ਅਜਿਹੇ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਤੁਸੀਂ ਦੇਖਿਆ ਕਿ ਹਰਿਆਣਾ ਦੇ ਲੋਕ ਬੁੱਧੀਮਾਨ ਹਨ, ਟਿੱਕਰੀ, ਸ਼ੰਭੂ ‘ਚ ਹਰਕਤਾਂ ਹੋਈਆਂ, ਪਰ ਕੀ ਕਿਸੇ ਨੇ ਕਾਂਗਰਸ ਨੂੰ ਵੋਟਾਂ ਪਾਈਆਂ? ਰਵਨੀਤ ਬਿੱਟੂ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਆਪ ਨੂੰ ਕਿਸਾਨ ਆਗੂ ਕਹਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਨੂੰ ਨੁਕਸਾਨ ਪਹੁੰਚਾ ਰਹੇ ਹਨ।