- ਅੰਤਰਰਾਸ਼ਟਰੀ
- No Comment
ਹਾਲੀਵੁੱਡ ਦੇ ਦਿੱਗਜ ਅਦਾਕਾਰ ਜੌਨੀ ਵੈਕਟਰ ਨੂੰ ਤਿੰਨ ਚੋਰਾਂ ਨੇ ਮਾਰੀ ਗੋਲੀ, 37 ਸਾਲ ਦੀ ਉਮਰ ‘ਚ ਹੋਈ ਮੌਤ
ਜੌਨੀ ਵੈਕਟਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਬਹੁਤ ਦੁਖੀ ਹੈ। ਇਹ ਖਬਰ ਸੁਣ ਕੇ ਪ੍ਰਸ਼ੰਸਕ ਵੀ ਹੈਰਾਨ ਹਨ ਅਤੇ ਸਾਰੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰ ਰਹੇ ਹਨ।
ਹਾਲੀਵੁੱਡ ਤੋਂ ਇਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਇਕ ਦਿੱਗਜ ਅਦਾਕਾਰ ‘ਤੇ ਚੋਰਾਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ 37 ਸਾਲ ਦੀ ਉਮਰ ‘ਚ ਉਨ੍ਹਾਂ ਦੀ ਜਾਨ ਚਲੀ ਗਈ। ਜਿਸ ਐਕਟਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਮਸ਼ਹੂਰ ਹਾਲੀਵੁੱਡ ਐਕਟਰ ਜੌਨੀ ਵੈਕਟਰ।
ਹਾਲ ਹੀ ‘ਚ ਖਬਰ ਸਾਹਮਣੇ ਆਈ ਹੈ ਕਿ ਲਾਸ ਏਂਜਲਸ ‘ਚ ਜੌਨੀ ਵੈਕਟਰ ‘ਤੇ ਚੋਰਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੰਤਰਰਾਸ਼ਟਰੀ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੌਨੀ ਵੈਕਟਰ ਦੀ 25 ਮਈ ਸ਼ਨੀਵਾਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਸਦੀ ਮਾਂ ਸਕਾਰਲੇਟ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਹੈ ਕਿ ਸ਼ਨੀਵਾਰ ਤੜਕੇ 3 ਵਜੇ, ਚੋਰ ਉਸਦੀ ਕਾਰ ਤੋਂ ਕੈਟਾਲਿਟਿਕ ਕਨਵਰਟਰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਅਜਿਹੇ ‘ਚ ਅਭਿਨੇਤਾ ਦੀ ਮਾਂ ਨੇ ਦਾਅਵਾ ਕੀਤਾ ਕਿ ਅਭਿਨੇਤਾ ਨੇ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ, ਫਿਰ ਵੀ ਉਨ੍ਹਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਫਿਲਹਾਲ ਇਸ ਮਾਮਲੇ ‘ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਜੌਨੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਬਹੁਤ ਦੁਖੀ ਹੈ। ਇਹ ਖਬਰ ਸੁਣ ਕੇ ਪ੍ਰਸ਼ੰਸਕ ਵੀ ਹੈਰਾਨ ਹਨ ਅਤੇ ਸਾਰੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰ ਰਹੇ ਹਨ।
ਜੌਨੀ ਦੇ ਕੰਮ ਦੀ ਗੱਲ ਕਰੀਏ ਤਾਂ ਉਹ ‘ਜਨਰਲ ਹੌਸਪੀਟਲ’ ਵਿੱਚ ਬ੍ਰਾਂਡੋ ਕੋਰਬਿਨ ਦੀ ਭੂਮਿਕਾ ਲਈ ਜਾਣਿਆ ਜਾਂਦਾ ਹੈ। 200 ਤੋਂ ਵੱਧ ਐਪੀਸੋਡਾਂ ਵਾਲੇ ਇਸ ਸ਼ੋਅ ਵਿੱਚ ਜੌਨੀ ਨੇ ਨਸ਼ੇੜੀ ਸਾਸ਼ਾ ਦੇ ਪਤੀ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਹ ‘NCIS’, ‘Station 19’, ‘Westworld and Call of Duty: Vanguard’ ਸਮੇਤ ਕਈ ਫ਼ਿਲਮਾਂ ਅਤੇ ਟੀਵੀ ਲੜੀਵਾਰਾਂ ਵਿੱਚ ਆਪਣੀ ਜ਼ੋਰਦਾਰ ਭੂਮਿਕਾ ਲਈ ਜਾਣੇ ਜਾਂਦੇ ਸਨ।