- ਅੰਤਰਰਾਸ਼ਟਰੀ
- No Comment
ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਕਿਹਾ ਹਮਾਸ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰੇ, ਅੱਤਵਾਦ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ
ਹਮਾਸ ਦੇ ਹਮਲਿਆਂ ‘ਤੇ ਬੋਲਦਿਆਂ ਕੰਬੋਜ ਨੇ ਕਿਹਾ, ‘ਅੱਤਵਾਦ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਭਾਰਤ ਨੇ ਹਮੇਸ਼ਾ ਅੱਤਵਾਦ ਦਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ।’ ਅਸੀਂ ਸਾਰੇ ਬੰਧਕਾਂ ਦੀ ਰਿਹਾਈ ਦੀ ਮੰਗ ਕਰਦੇ ਹਾਂ।
ਭਾਰਤ ਸ਼ੁਰੂ ਤੋਂ ਹੀ ਅੱਤਵਾਦ ਦੇ ਖਿਲਾਫ ਰਿਹਾ ਹੈ। ਭਾਰਤ ਨੇ ਇਜ਼ਰਾਈਲ-ਹਮਾਸ ਟਕਰਾਅ ਦਰਮਿਆਨ ਸੰਯੁਕਤ ਰਾਸ਼ਟਰ (ਯੂ. ਐੱਨ.) ‘ਚ ਦੋ-ਰਾਜੀ ਹੱਲ ਦੀ ਫਿਲਸਤੀਨ ਦੀ ਮੰਗ ਦਾ ਸਮਰਥਨ ਕੀਤਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚੀਰਾ ਕੰਬੋਜ ਨੇ ਕਿਹਾ, “ਭਾਰਤ ਇਜ਼ਰਾਈਲ ਅਤੇ ਫਲਸਤੀਨ ਦਰਮਿਆਨ ਦੋ-ਰਾਜੀ ਹੱਲ ਦਾ ਸਮਰਥਨ ਕਰਨ ਲਈ ਵਚਨਬੱਧ ਹੈ, ਜਿੱਥੇ ਫਲਸਤੀਨ ਦੇ ਲੋਕ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹਿ ਸਕਦੇ ਹਨ।”
ਕੰਬੋਜ ਨੇ ਹਮਾਸ ਦੇ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਕੀਤੇ ਗਏ ਹਮਲਿਆਂ ਦੀ ਵੀ ਨਿੰਦਾ ਕੀਤੀ ਅਤੇ ਬੰਧਕਾਂ ਦੀ ਛੇਤੀ ਰਿਹਾਈ ਦੀ ਮੰਗ ਕੀਤੀ। ਹਮਾਸ ਦੇ ਹਮਲਿਆਂ ‘ਤੇ ਬੋਲਦਿਆਂ ਕੰਬੋਜ ਨੇ ਕਿਹਾ, ‘ਅੱਤਵਾਦ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਭਾਰਤ ਨੇ ਹਮੇਸ਼ਾ ਅੱਤਵਾਦ ਦਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ।’ ਅਸੀਂ ਸਾਰੇ ਬੰਧਕਾਂ ਦੀ ਰਿਹਾਈ ਦੀ ਮੰਗ ਕਰਦੇ ਹਾਂ।
ਕੰਬੋਜ ਨੇ ਇਜ਼ਰਾਈਲ ਅਤੇ ਹਮਾਸ ਦੋਵਾਂ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਮਾਨਵਤਾਵਾਦੀ ਕਾਨੂੰਨਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਹਮਾਸ ਨੇਤਾਵਾਂ ਨੇ ਵੀ ਕਿਹਾ ਸੀ ਕਿ ਜੇਕਰ ਫਲਸਤੀਨ ਨੂੰ ਆਜ਼ਾਦ ਦੇਸ਼ ਵਜੋਂ ਮਾਨਤਾ ਦਿੱਤੀ ਜਾਂਦੀ ਹੈ, ਫਿਰ ਹਮਾਸ ਹਥਿਆਰ ਸੁੱਟ ਦੇਵੇਗਾ। ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਫਲਸਤੀਨ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕੀਤਾ ਹੈ। ਭਾਰਤ ਦੀ ਤਰਫੋਂ ਕੰਬੋਜ ਨੇ ਕਿਹਾ, “ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਨੂੰ ਉਮੀਦ ਹੈ ਕਿ ਸੰਯੁਕਤ ਰਾਸ਼ਟਰ ਦੀ ਸਥਾਈ ਮੈਂਬਰਸ਼ਿਪ ਲਈ ਅਰਜ਼ੀ ‘ਤੇ ਢੁਕਵੇਂ ਸਮੇਂ ‘ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਸੰਯੁਕਤ ਰਾਸ਼ਟਰ ਦਾ ਮੈਂਬਰ ਬਣਨ ਲਈ ਫਲਸਤੀਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕੀਤਾ ਜਾਵੇਗਾ।”