ਆਮ ਆਦਮੀ ਪਾਰਟੀ ਵਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ, ‘ਆਪ’ ਨੇ ਕੇਂਦਰ ਦੇ ਸਾਹਮਣੇ RDF ਦਾ ਮੁੱਦਾ ਵੀ ਉਠਾਇਆ

ਆਮ ਆਦਮੀ ਪਾਰਟੀ ਵਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ, ‘ਆਪ’ ਨੇ ਕੇਂਦਰ ਦੇ ਸਾਹਮਣੇ RDF ਦਾ ਮੁੱਦਾ ਵੀ ਉਠਾਇਆ

ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸਨੂੰ ਜਲਦੀ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਵੀ ਕੀਤੀ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਪੰਜਾਬ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਦਿਤੀ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਆਲ ਇੰਡੀਆ ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਮੁੱਦਾ ਉਠਾਇਆ ਹੈ। ਇਸ ਤੋਂ ਇਲਾਵਾ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ ਗਈ। ਹਾਲਾਂਕਿ ਇਸ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਹ ਜਾਣਕਾਰੀ ਦਿੱਤੀ।

ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਜਲਦੀ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਵੀ ਕੀਤੀ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਪੇਂਡੂ ਵਿਕਾਸ ਦਾ ਮੁੱਦਾ ਉਠਾਉਂਦੀ ਆ ਰਹੀ ਹੈ।

ਕਰੀਬ 4 ਹਜ਼ਾਰ ਕਰੋੜ ਰੁਪਏ ਦੇ ਇਸ ਫੰਡ ਨੂੰ ਰੋਕੇ ਜਾਣ ਕਾਰਨ ਪੰਜਾਬ ਸਰਕਾਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਇਸ ਕਾਰਨ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਤੋਂ ਇਹ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਮਿਲਣ ਵਾਲੇ ਫੰਡਾਂ ਦੇ ਮਾਮਲੇ ‘ਚ ਅਣਗਹਿਲੀ ‘ਤੇ ਗੁੱਸਾ ਜ਼ਾਹਰ ਕਰਦੇ ਰਹੇ ਹਨ। ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀਆਂ ਨਾਲ ਵੀ ਗੱਲ ਕੀਤੀ ਹੈ ਅਤੇ ਪੱਤਰ ਵੀ ਲਿਖਿਆ ਹੈ। ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਆਰਡੀਐਫ ਫੰਡ ਜਾਰੀ ਨਹੀਂ ਕੀਤੇ ਗਏ ਹਨ। ਸੀਐਮ ਭਗਵੰਤ ਮਾਨ ਨੇ ਇਸ ਸਮੱਸਿਆ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜ਼ਾਹਰ ਕੀਤਾ ਹੈ। ਪਰ ਸਮੱਸਿਆ ਅਜੇ ਵੀ ਬਣੀ ਹੋਈ ਹੈ। ਅਜੇ ਤੱਕ ਆਰਡੀਐਫ ਫੰਡ ਜਾਰੀ ਨਹੀਂ ਕੀਤੇ ਗਏ ਹਨ, ਜੋ ਲਗਾਤਾਰ ਵਧ ਰਹੇ ਹਨ।