ਭਾਜਪਾ ਨੇ ਕਿਰਨ ਖੇਰ ਦੀ ਟਿਕਟ ਕੱਟੀ : ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਬਣਾਇਆ

ਭਾਜਪਾ ਨੇ ਕਿਰਨ ਖੇਰ ਦੀ ਟਿਕਟ ਕੱਟੀ : ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਬਣਾਇਆ

ਸੰਜੇ ਟੰਡਨ ਨੇ ਚੰਡੀਗੜ੍ਹ ਵਿੱਚ ਭਾਜਪਾ ਸੰਗਠਨ ਦੀ ਸਥਾਪਨਾ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਉਹ ਸਮਾਜ ਸੇਵਾ ਨਾਲ ਜੂੜੇ ਹੋਏ ਹਨ ਹੈ।

ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਲੋਕਸਭਾ ਸੀਟ ਤੋਂ ਆਪਣਾ ਉਮੀਦਵਾਰ ਦਾ ਐਲਾਨ ਕਰ ਦਿਤਾ ਹੈ। ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਦੀ ਟਿਕਟ ਰੱਦ ਕਰਕੇ ਇਸ ਵਾਰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਟੰਡਨ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਹਨ।

ਕਿਰਨ ਖੇਰ ਚੰਡੀਗੜ੍ਹ ਤੋਂ ਲਗਾਤਾਰ ਦੋ ਵਾਰ ਚੋਣ ਜਿੱਤ ਕੇ ਲੋਕ ਸਭਾ ਵਿੱਚ ਜਾ ਚੁੱਕੀ ਹੈ। ਟੰਡਨ ਸੀਨੀਅਰ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਸੰਜੇ ਟੰਡਨ ਨੇ ਚੰਡੀਗੜ੍ਹ ਵਿੱਚ ਭਾਜਪਾ ਸੰਗਠਨ ਦੀ ਸਥਾਪਨਾ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਉਹ ਸਮਾਜ ਸੇਵਾ ਨਾਲ ਜੂੜੇ ਹੋਏ ਹਨ ਹੈ। ਭਾਜਪਾ ਨੇ ਚੰਡੀਗੜ੍ਹ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਅਜੇ ਵੀ ਉਡੀਕ ਕਰ ਰਹੀ ਹੈ।

‘ਆਪ’ ਨਾਲ ਗਠਜੋੜ ਕਰਕੇ ਕਾਂਗਰਸ ਨੂੰ ਚੰਡੀਗੜ੍ਹ ਸੀਟ ਮਿਲੀ ਹੈ। ਚੰਡੀਗੜ੍ਹ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇਕੱਠੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗਠਜੋੜ ਵਿਚ ਚੰਡੀਗੜ੍ਹ ਸੀਟ ਕਾਂਗਰਸ ਦੇ ਹਿੱਸੇ ਗਈ ਹੈ। ਹਾਲਾਂਕਿ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।