- ਰਾਸ਼ਟਰੀ
- No Comment
ਸੰਜੀਵ ਖੰਨਾ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ, ਸੀਜੇਆਈ ਚੰਦਰਚੂੜ ਨੇ ਕੀਤੀ ਸਿਫ਼ਾਰਿਸ਼

ਸੀਜੇਆਈ ਚੰਦਰਚੂੜ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਦਾ ਨਾਮ ਸੀਨੀਆਰਤਾ ਸੂਚੀ ਵਿੱਚ ਹੈ। ਇਸ ਲਈ ਜਸਟਿਸ ਖੰਨਾ ਦਾ ਨਾਂ ਅੱਗੇ ਰੱਖਿਆ ਗਿਆ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ। ਉਨ੍ਹਾਂ ਦੇ ਕਾਰਜਕਾਲ ‘ਚ ਕੁਝ ਹਫਤੇ ਹੀ ਬਚੇ ਹਨ। ਇਸ ਦੌਰਾਨ ਉਨ੍ਹਾਂ ਨੇ ਅਗਲੇ ਚੀਫ ਜਸਟਿਸ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਪਰੰਪਰਾ ਇਹ ਹੈ ਕਿ ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਉਦੋਂ ਹੀ ਕਰਦੇ ਹਨ, ਜਦੋਂ ਉਨ੍ਹਾਂ ਨੂੰ ਕਾਨੂੰਨ ਮੰਤਰਾਲੇ ਦੁਆਰਾ ਅਜਿਹਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਸੀਜੇਆਈ ਚੰਦਰਚੂੜ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਦਾ ਨਾਮ ਸੀਨੀਆਰਤਾ ਸੂਚੀ ਵਿੱਚ ਹੈ।
ਇਸ ਲਈ ਜਸਟਿਸ ਖੰਨਾ ਦਾ ਨਾਂ ਅੱਗੇ ਰੱਖਿਆ ਗਿਆ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।
ਜਸਟਿਸ ਸੰਜੀਵ ਖੰਨਾ ਦਾ ਜਨਮ 14 ਮਈ 1960 ਨੂੰ ਹੋਇਆ ਸੀ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਗ੍ਰੈਜੂਏਸ਼ਨ ਤੋਂ ਬਾਅਦ, ਉਨ੍ਹਾਂ ਨੇ 1983 ਵਿੱਚ ਦਿੱਲੀ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਰਜਿਸਟਰ ਕੀਤਾ। ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਉਹ 14 ਸਾਲ ਦਿੱਲੀ ਹਾਈ ਕੋਰਟ ਵਿੱਚ ਜੱਜ ਰਹੇ। ਉਨ੍ਹਾਂ ਨੂੰ 2019 ਵਿੱਚ ਸੁਪਰੀਮ ਕੋਰਟ ਵਿੱਚ ਨਿਯੁਕਤ ਕੀਤਾ ਗਿਆ ਸੀ।