ਸਾਰੇ ਦੇਸ਼ ਇਜ਼ਰਾਈਲ ਨੂੰ ਹਥਿਆਰਾਂ ਦੀ ਸਪਲਾਈ ਬੰਦ ਕਰਨ : ਸਾਊਦੀ ਪ੍ਰਿੰਸ

ਸਾਰੇ ਦੇਸ਼ ਇਜ਼ਰਾਈਲ ਨੂੰ ਹਥਿਆਰਾਂ ਦੀ ਸਪਲਾਈ ਬੰਦ ਕਰਨ : ਸਾਊਦੀ ਪ੍ਰਿੰਸ

ਐਮਬੀਐਸ ਨੇ ਫਲਸਤੀਨੀ ਨਾਗਰਿਕਾਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਦੋਹਰੇ ਮਾਪਦੰਡਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਫਲਸਤੀਨੀ ਨਾਗਰਿਕਾਂ ‘ਤੇ ਅੱਤਿਆਚਾਰਾਂ ‘ਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਚੁੱਪ ਦੀ ਆਲੋਚਨਾ ਕੀਤੀ।

ਸਾਊਦੀ ਪ੍ਰਿੰਸ ਨੇ ਇਜ਼ਰਾਈਲ ਨੂੰ ਲੈ ਕੇ ਇਕ ਵੱਡਾ ਬਿਆਨ ਦਿਤਾ ਹੈ। ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਨੇ ਇਜ਼ਰਾਈਲ ਖਿਲਾਫ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪਿੱਛਲੇ ਦਿਨੀ ਬ੍ਰਿਕਸ ਸਿਖਰ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕ੍ਰਾਊਨ ਪ੍ਰਿੰਸ ਨੇ ਬੋਲਦੇ ਹੋਏ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਇਜ਼ਰਾਈਲ ਨੂੰ ਹਥਿਆਰਾਂ ਦਾ ਨਿਰਯਾਤ ਬੰਦ ਕਰਨ।

ਬ੍ਰਿਕਸ ਦੀ ਇੱਕ ਵਰਚੁਅਲ ਮੀਟਿੰਗ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਕੀਤੀ ਗਈ ਸੀ। ਬੈਠਕ ‘ਚ ਚੀਨੀ ਰਾਸ਼ਟਰਪਤੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਪੁਤਿਨ ਵੀ ਮੌਜੂਦ ਸਨ। ਇਸ ਬੈਠਕ ਦਾ ਉਦੇਸ਼ ਇਜ਼ਰਾਈਲ-ਹਮਾਸ ਸੰਘਰਸ਼ ਲਈ ਸਾਂਝਾ ਜਵਾਬ ਤਿਆਰ ਕਰਨਾ ਹੈ। ਇਸ ਤੋਂ ਇਲਾਵਾ ਐਮਬੀਐਸ ਨੇ ਕਿਹਾ ਕਿ ਸਾਊਦੀ ਅਰਬ 1967 ਦੀਆਂ ਸਰਹੱਦਾਂ ਦੇ ਆਧਾਰ ‘ਤੇ ਫਲਸਤੀਨ ਦੀ ਸਥਾਪਨਾ ਦੀ ਮੰਗ ਕਰਦਾ ਹੈ।

ਇਹ ਇੱਕ ਗੰਭੀਰ ਅਤੇ ਵਿਆਪਕ ਸ਼ਾਂਤੀ ਪ੍ਰਕਿਰਿਆ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ, ‘ਸਾਊਦੀ ਅਰਬ ਦੀ ਸਥਿਤੀ ਸਥਿਰ ਅਤੇ ਮਜ਼ਬੂਤ ​​ਹੈ। ਦੋ-ਰਾਜ ਹੱਲ ਨਾਲ ਸਬੰਧਤ ਅੰਤਰਰਾਸ਼ਟਰੀ ਫੈਸਲਿਆਂ ਨੂੰ ਲਾਗੂ ਕਰਨ ਤੋਂ ਇਲਾਵਾ ਫਲਸਤੀਨ ਵਿੱਚ ਸੁਰੱਖਿਆ ਅਤੇ ਸਥਿਰਤਾ ਪ੍ਰਾਪਤ ਕਰਨ ਦਾ ਕੋਈ ਰਸਤਾ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਗਾਜ਼ਾ ‘ਤੇ ਹੋ ਰਹੇ ਹਮਲਿਆਂ ਦੀ ਆਲੋਚਨਾ ਕਰਦਿਆਂ ਇਨ੍ਹਾਂ ਨੂੰ ਰੋਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਗਾਜ਼ਾ ‘ਚ ਹੋ ਰਹੇ ਅਪਰਾਧਾਂ ਨੂੰ ਰੋਕ ਸਕਦੇ ਹਾਂ।

ਇਸ ਤੋਂ ਇਲਾਵਾ ਸਾਊਦੀ ਪ੍ਰਿੰਸ ਨੇ ਗਾਜ਼ਾ ਪੱਟੀ ਤੋਂ ਫਲਸਤੀਨੀਆਂ ਦੇ ਜਬਰੀ ਉਜਾੜੇ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇੱਥੇ ਸਥਿਤੀ ਨੂੰ ਸੁਧਾਰਨ ਲਈ ਸਮੂਹਿਕ ਯਤਨ ਕਰਨ ਦਾ ਸੱਦਾ ਦਿੱਤਾ। ਐਮਬੀਐਸ ਨੇ ਫਲਸਤੀਨੀ ਨਾਗਰਿਕਾਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਦੋਹਰੇ ਮਾਪਦੰਡਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਫਲਸਤੀਨੀ ਨਾਗਰਿਕਾਂ ‘ਤੇ ਅੱਤਿਆਚਾਰਾਂ ‘ਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਚੁੱਪ ਦੀ ਆਲੋਚਨਾ ਕੀਤੀ। ਸਾਊਦੀ ਪ੍ਰਿੰਸ ਨੇ ਕਿਹਾ ਕਿ ‘ਅਸੀਂ ਇੱਕ ਮਾਨਵਤਾਵਾਦੀ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਹਾਂ, ਜੋ ਇਜ਼ਰਾਈਲ ਦੇ ਮਾਮਲੇ ਵਿੱਚ ਯੂਐਸ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਅਸਫਲਤਾ ਦੀ ਗਵਾਹੀ ਦਿੰਦਾ ਹੈ।’ ਇਹ ਅਜਿਹਾ ਮਾਮਲਾ ਹੈ ਜੋ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ ਉਸ ਨੇ ਗਾਜ਼ਾ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਇਸਲਾਮਿਕ ਦੇਸ਼ਾਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ।