ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਦੇਸ਼ ਦੀ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ ‘ਚ ਸ਼ਾਮਿਲ

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਦੇਸ਼ ਦੀ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ ‘ਚ ਸ਼ਾਮਿਲ

84 ਸਾਲਾ ਸਾਵਿਤਰੀ ਜਿੰਦਲ ਨੇ ਇਹ ਕਦਮ ਉਨ੍ਹਾਂ ਦੇ ਪੁੱਤਰ ਅਤੇ ਉਦਯੋਗਪਤੀ ਨਵੀਨ ਜਿੰਦਲ ਵੱਲੋਂ ਪੁਰਾਣੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਦਿਨ ਬਾਅਦ ਚੁੱਕਿਆ ਹੈ।

ਪੰਜਾਬ ਅਤੇ ਹਰਿਆਣਾ ਦੇ ਦਿਗਜ ਕਾਂਗਰਸੀ ਆਗੂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਭਾਰਤ ਦੀ ਸਭ ਤੋਂ ਅਮੀਰ ਔਰਤ ਅਤੇ ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਵੀਰਵਾਰ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੇ ਬੁੱਧਵਾਰ ਰਾਤ ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਸੀ।

84 ਸਾਲਾ ਸਾਵਿਤਰੀ ਜਿੰਦਲ ਨੇ ਇਹ ਕਦਮ ਉਨ੍ਹਾਂ ਦੇ ਪੁੱਤਰ ਅਤੇ ਉਦਯੋਗਪਤੀ ਨਵੀਨ ਜਿੰਦਲ ਵੱਲੋਂ ਪੁਰਾਣੀ ਪਾਰਟੀ ਛੱਡ ਕੇ ਭਗਵਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕੁਝ ਦਿਨ ਬਾਅਦ ਚੁੱਕਿਆ। ਬੀਤੀ ਰਾਤ ਕਾਂਗਰਸ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਸਾਵਿਤਰੀ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਹਿਸਾਰ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਆਪਣੇ ਪਰਿਵਾਰ ਦੀ ਸਲਾਹ ‘ਤੇ ਪਾਰਟੀ ਤੋਂ ਅਸਤੀਫਾ ਦੇ ਰਹੀ ਹੈ।

ਉਨ੍ਹਾਂ ਦੇ ਪੁੱਤਰ ਨਵੀਨ ਜਿੰਦਲ ਨੇ ਐਤਵਾਰ ਨੂੰ ਕਾਂਗਰਸ ਛੱਡ ਦਿੱਤੀ ਸੀ। ਉਸਨੇ 2004-14 ਤੱਕ ਕਾਂਗਰਸ ਦੇ ਸੰਸਦ ਮੈਂਬਰ ਵਜੋਂ ਲੋਕ ਸਭਾ ਵਿੱਚ ਕੁਰੂਕਸ਼ੇਤਰ ਹਲਕੇ ਦੀ ਨੁਮਾਇੰਦਗੀ ਕੀਤੀ। ਭਾਜਪਾ ‘ਚ ਸ਼ਾਮਲ ਹੋਣ ਸਮੇਂ ਨਵੀਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ’ ਏਜੰਡੇ ‘ਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਨ੍ਹਾਂ ਨੂੰ ਕੁਰੂਕਸ਼ੇਤਰ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਗਿਆ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਦਾ ਪਾਰਟੀ ‘ਚ ਕੀਤਾ। ਸਾਵਿਤਰੀ ਦੇ ਨਾਲ ਸਾਬਕਾ ਮੇਅਰ ਸ਼ਕੁੰਤਲਾ ਰਾਜਲੀਵਾਲਾ, ਸੀਮਾ ਜਿੰਦਲ, ਜਗਦੀਸ਼ ਜਿੰਦਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵੇਦ ਰਾਵਲ ਸਮੇਤ ਕਈ ਕਾਂਗਰਸੀ ਭਾਜਪਾ ਵਿੱਚ ਸ਼ਾਮਲ ਹੋ ਗਏ।