SGPC ELECTION : ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਦੇ ਸਾਹਮਣੇ ਬਲਬੀਰ ਸਿੰਘ ਘੁੰਨਸ ਉਮੀਦਵਾਰ

SGPC ELECTION : ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਦੇ ਸਾਹਮਣੇ ਬਲਬੀਰ ਸਿੰਘ ਘੁੰਨਸ ਉਮੀਦਵਾਰ

ਇਸ ਮੁਕਾਬਲੇ ਵਿੱਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਧਾਮੀ ਨੂੰ ਤਾਕਤਵਰ ਦੱਸਿਆ ਜਾ ਰਿਹਾ ਹੈ। ਮੈਂਬਰਾਂ ਦੀ ਵੋਟ ਗਿਣਤੀ ਅਨੁਸਾਰ ਧਾਮੀ ਨੂੰ ਤੀਜੀ ਵਾਰ ਜਿੱਤਣ ਦੀ ਪੂਰੀ ਉਮੀਦ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੁਕਾਬਲੇ ਵਿੱਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਧਾਮੀ ਨੂੰ ਤਾਕਤਵਰ ਦੱਸਿਆ ਜਾ ਰਿਹਾ ਹੈ। ਮੈਂਬਰਾਂ ਦੀ ਵੋਟ ਗਿਣਤੀ ਅਨੁਸਾਰ ਧਾਮੀ ਤੋਂ ਹੈਟ੍ਰਿਕ ਲਗਾਉਣ ਦੀ ਪੂਰੀ ਉਮੀਦ ਹੈ। ਇਸ ਵਾਰ ਬਲਬੀਰ ਸਿੰਘ ਘੁੰਨਸ ਧਾਮੀ ਨੂੰ ਚੁਣੌਤੀ ਦੇਣ ਲਈ ਮੈਦਾਨ ਵਿੱਚ ਹਨ, ਕਿਉਂਕਿ ਬਲਬੀਰ ਸਿੰਘ ਨੂੰ ਵੱਖ-ਵੱਖ ਧੜਿਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮੀਡੀਆ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ੁਦ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਮੁੱਚੀ ਵਿਰੋਧੀ ਧਿਰ ਦੀ ਤਰਫ਼ੋਂ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਬਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨੇ ਜਾਣ ਸਮੇਂ ਢੀਂਡਸਾ ਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਚਰਨਜੀਤ ਸਿੰਘ ਜੱਸੋਵਾਲ, ਸਤਨਾਮ ਸਿੰਘ ਮਨਾਵਾ ਆਦਿ ਵੀ ਹਾਜ਼ਰ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਪੰਥਕ ਕਦਰਾਂ-ਕੀਮਤਾਂ ਦੀ ਰਾਖੀ ਕੀਤੀ ਅਤੇ ਪੰਥਕ ਸੰਸਥਾਵਾਂ ਦੀ ਸ਼ਲਾਘਾ ਕੀਤੀ। ਅਸੀਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦੇ ਹਾਂ ਅਤੇ ਵਿਸ਼ਵਾਸ ਕਰਦੇ ਹਾਂ ਕਿ ਉਹ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਦੇ ਰਹਿਣਗੇ। ਅਕਾਲੀ ਦਲ ਨਾਲ ਸਬੰਧਤ ਐਸ.ਜੀ.ਪੀ.ਸੀ. ਮੈਂਬਰਾਂ ਦੀ ਮੀਟਿੰਗ ਵਿੱਚ ਬਾਦਲ ਨੇ ਸਾਰਿਆਂ ਨੂੰ ਪਾਰਟੀ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।