ਚੰਡੀਗੜ੍ਹ ਹਵਾਈ ਅੱਡੇ ‘ਤੇ ਲਗਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, 28 ਸਤੰਬਰ ਨੂੰ ਹੋਵੇਗਾ ਉਦਘਾਟਨ

ਚੰਡੀਗੜ੍ਹ ਹਵਾਈ ਅੱਡੇ ‘ਤੇ ਲਗਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, 28 ਸਤੰਬਰ ਨੂੰ ਹੋਵੇਗਾ ਉਦਘਾਟਨ

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਗਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 28 ਸਤੰਬਰ ਨੂੰ ਕੀਤਾ ਜਾਵੇਗਾ, ਕਿਉਂਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ। ਇਸ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਹ ਮੂਰਤੀ ਲਗਭਗ ਤਿਆਰ ਹੈ। ਸ਼ਹੀਦ ਭਗਤ ਸਿੰਘ ਦਾ ਬੁੱਤ 28 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਇਸ ਦੌਰਾਨ ਦੱਸਿਆ ਗਿਆ ਕਿ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਗਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 28 ਸਤੰਬਰ ਨੂੰ ਕੀਤਾ ਜਾਵੇਗਾ, ਕਿਉਂਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ। ਇਸ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਦੱਸ ਦੇਈਏ ਕਿ ਦੋ ਸਾਲ ਪਹਿਲਾਂ ਮੋਹਾਲੀ ਦੇ ਜ਼ੀਰਕਪੁਰ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ।

2022 ਵਿਚ ਭਗਤ ਸਿੰਘ ਦੀ 115ਵੀਂ ਜਯੰਤੀ ‘ਤੇ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ ਸੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਵਿਸ਼ੇਸ਼ ਮੌਕੇ ‘ਤੇ ਪਹੁੰਚੀ ਸੀ, ਉਨ੍ਹਾਂ ਨੇ ਹਵਾਈ ਅੱਡੇ ਦੇ ਨਾਮਕਰਨ ਦਾ ਰਸਮੀ ਉਦਘਾਟਨ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮਕਰਨ ਕਰਨ ਦਾ ਐਲਾਨ ਕੀਤਾ ਸੀ। ਹਰਿਆਣਾ ਵਿਚ ਮਨੋਹਰ ਲਾਲ ਦੀ ਅਗਵਾਈ ਵਿਚ ਭਾਜਪਾ ਦੀ ਸਰਕਾਰ ਆਈ ਤਾਂ ਪੰਜਾਬ ਵਿਧਾਨ ਸਭਾ ਨੇ 2017 ਵਿਚ ਇਕ ਮਤਾ ਪਾਸ ਕੀਤਾ ਕਿ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ ।