ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨੋਟਿਸ, IVF ਤਕਨੀਕ ਰਾਹੀਂ ਬੱਚੇ ਦੇ ਜਨਮ ਦੀ ਰਿਪੋਰਟ ਮੰਗੀ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨੋਟਿਸ, IVF ਤਕਨੀਕ ਰਾਹੀਂ ਬੱਚੇ ਦੇ ਜਨਮ ਦੀ ਰਿਪੋਰਟ ਮੰਗੀ

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਈ।

ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕ ਵਾਰ ਫਿਰ ਮੁਸੀਬਤ ਵਿਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਬੀਤੇ ਦਿਨੀ ਪਹਿਲਾਂ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਨਵਜੰਮੇ ਬੱਚੇ ਦੀ ਇਸ ਖੁਸ਼ੀ ਵਿੱਚ ਪਰਿਵਾਰ ਨੂੰ ਨਵੀਆਂ ਚਿੰਤਾਵਾਂ ਨੇ ਘੇਰ ਲਿਆ ਹੈ। ਦਰਅਸਲ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਕਿਉਂਕਿ ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਈ।

ਇਸ ਲਈ ਕੇਂਦਰ ਨੇ ਪ੍ਰਜਨਨ ਤਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿਚ ਵਿਸਥਾਰਤ ਰਿਪੋਰਟ ਅਤੇ ਕਾਰਵਾਈ ਦੀ ਰਿਪੋਰਟ ਦੀ ਜਾਣਕਾਰੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ, ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ। 29 ਮਈ 2022 ਨੂੰ ਪਿੰਡ ਜਵਾਹਰਕੇ ਵਿੱਚ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੇ ਕਤਲ ਤੋਂ ਬਾਅਦ ਉਸਦੇ ਬਜ਼ੁਰਗ ਪਰਿਵਾਰਕ ਮੈਂਬਰਾਂ ਦਾ ਕੋਈ ਸਹਾਰਾ ਨਹੀਂ ਸੀ।