ਸਿੱਧੂ ਮੂਸੇਵਾਲਾ ਦੀ ਮਾਂ ਨੇ ਦਿੱਤਾ ਪੁੱਤਰ ਨੂੰ ਜਨਮ, ਸਿੱਧੂ ਦੇ ਚਾਚੇ ਨੇ ਕਿਹਾ ਬੱਚੇ ਦਾ ਨਾਂ ਵੀ ਸ਼ੁਭਦੀਪ ਸਿੰਘ ਹੋਵੇਗਾ

ਸਿੱਧੂ ਮੂਸੇਵਾਲਾ ਦੀ ਮਾਂ ਨੇ ਦਿੱਤਾ ਪੁੱਤਰ ਨੂੰ ਜਨਮ, ਸਿੱਧੂ ਦੇ ਚਾਚੇ ਨੇ ਕਿਹਾ ਬੱਚੇ ਦਾ ਨਾਂ ਵੀ ਸ਼ੁਭਦੀਪ ਸਿੰਘ ਹੋਵੇਗਾ

ਬੱਚੇ ਦੇ ਜਨਮ ਦੀ ਖਬਰ ਮਿਲਦੇ ਹੀ ਪਿੰਡ ਮੂਸੇਵਾਲਾ ਦੀਆਂ ਔਰਤਾਂ ਅਤੇ ਪ੍ਰਸ਼ੰਸਕਾਂ ਨੇ ਹਵੇਲੀ ਵਿੱਚ ਪਹੁੰਚ ਕੇ ਜਸ਼ਨ ਮਨਾਇਆ ਅਤੇ ਗਿੱਧਾ ਪਾਇਆ। ਇਸ ਦੇ ਨਾਲ ਹੀ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੀ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਇਕ ਵਾਰ ਫਿਰ ਖੁਸ਼ੀਆਂ ਆਇਆ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।

ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ ਸੀ। ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਫੋਟੋ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਸ਼ੇਅਰ ਕੀਤੀ ਪੋਸਟ ‘ਚ ਬੇਟਾ ਉਨ੍ਹਾਂ ਦੀ ਗੋਦ ‘ਚ ਹੈ ਅਤੇ ਉਸ ਦੇ ਨਾਲ ਸ਼ੁਭਦੀਪ ਸਿੰਘ ਦੀ ਫੋਟੋ ਰੱਖੀ ਹੋਈ ਹੈ। ਪੋਸਟ ਸ਼ੇਅਰ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਵਧਾਈ ਸੰਦੇਸ਼ਾਂ ਦਾ ਹੜ੍ਹ ਆ ਗਿਆ।

ਕਰੀਬ ਦੋ ਸਾਲ ਪਹਿਲਾਂ ਹੋਏ ਕਤਲ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਬੇਟੇ ਦੇ ਜਨਮ ਦੀ ਖਬਰ ਮਿਲਦੇ ਹੀ ਪਿੰਡ ਮੂਸੇਵਾਲਾ ਦੀਆਂ ਔਰਤਾਂ ਅਤੇ ਪ੍ਰਸ਼ੰਸਕਾਂ ਨੇ ਹਵੇਲੀ ਵਿੱਚ ਪਹੁੰਚ ਕੇ ਜਸ਼ਨ ਮਨਾਇਆ ਅਤੇ ਗਿੱਧਾ ਪਾਇਆ। ਇਸ ਦੇ ਨਾਲ ਹੀ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੀ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ। ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਆਪਣੇ ਨਵਜੰਮੇ ਬੇਟੇ ਨਾਲ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਕਰੋੜਾਂ ਲੋਕਾਂ ਦੇ ਆਸ਼ੀਰਵਾਦ ਨਾਲ ਅਕਾਲ ਪੁਰਖ ਨੇ ਉਨ੍ਹਾਂ ਨੂੰ ਸ਼ੁਭ ਦਾ ਛੋਟਾ ਭਰਾ ਦਿੱਤਾ ਹੈ।

29 ਮਈ 2022 ਨੂੰ ਪਿੰਡ ਜਵਾਹਰਕੇ ਵਿੱਚ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਤਵਾਰ ਨੂੰ ਦੇਸ਼-ਵਿਦੇਸ਼ ਤੋਂ ਸਿੱਧੂ ਦੀ ਮਹਿਲ ਅਤੇ ਉਨ੍ਹਾਂ ਦੇ ਸਮਾਧ ‘ਤੇ ਪਹੁੰਚੇ ਪ੍ਰਸ਼ੰਸਕਾਂ ਅਤੇ ਪਿੰਡ ਵਾਸੀਆਂ ਨੇ ਪਰਿਵਾਰ ‘ਚ ਪੁੱਤਰ ਦੇ ਜਨਮ ਦੀ ਖੁਸ਼ੀ ‘ਚ ਮਠਿਆਈਆਂ ਵੰਡੀਆਂ।