- ਪੰਜਾਬ
- No Comment
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਰਿਲੀਜ਼ ਹੁੰਦੇ ਹੀ ਹੋਇਆ ਹਿੱਟ, ਛੇ ਘੰਟਿਆਂ ‘ਚ 32 ਲੱਖ ਲੋਕਾਂ ਨੇ ਦੇਖਿਆ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 8ਵਾਂ ਗੀਤ ਹੈ ਜੋ ਯੂਟਿਊਬ ‘ਤੇ ਰਿਲੀਜ਼ ਹੋਇਆ ਹੈ। ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਕਰੀਬ ਇੱਕ ਹਫ਼ਤਾ ਪਹਿਲਾਂ ਇਸ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਸੀ।
ਸਿੱਧੂ ਮੂਸੇਵਾਲਾ ਦੀ ਮੌਤ ਦੇ ਦੋ ਸਾਲ ਬਿਤਨ ਤੋਂ ਬਾਅਦ ਵੀ ਲੋਕਾਂ ਵਿਚ ਸਿੱਧੂ ਮੂਸੇਵਾਲਾ ਦਾ ਕਰੇਜ਼ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਿੰਨੇ ਪ੍ਰਸ਼ੰਸਕ ਹਨ, ਇਸਦਾ ਅੰਦਾਜ਼ਾ ਉਸਦੇ ਨਵੇਂ ਗੀਤ ਤੋਂ ਲਗਾਇਆ ਜਾ ਸਕਦਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਸ਼ੁੱਕਰਵਾਰ ਨੂੰ ਰਿਲੀਜ਼ ਹੁੰਦੇ ਹੀ ਮਸ਼ਹੂਰ ਹੋ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਣ ਦੇ ਛੇ ਘੰਟਿਆਂ ਦੇ ਅੰਦਰ ਹੀ 32 ਲੱਖ ਲੋਕ ਦੇਖ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਗੀਤ ਨੂੰ ਕਾਫੀ ਪਿਆਰ ਦੇ ਰਹੇ ਹਨ। ਗੀਤ ਨੂੰ ਯੂਟਿਊਬ ‘ਤੇ ਹੀ ਰਿਲੀਜ਼ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 8ਵਾਂ ਗੀਤ ਹੈ ਜੋ ਯੂਟਿਊਬ ‘ਤੇ ਰਿਲੀਜ਼ ਹੋਇਆ ਹੈ। ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਕਰੀਬ ਇੱਕ ਹਫ਼ਤਾ ਪਹਿਲਾਂ ਇਸ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਅਟੈਚ’ ਦਾ ਪੋਸਟਰ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਗਿਆ ਸੀ, ਜਿਸ ਤੋਂ ਸਾਫ਼ ਹੋ ਰਿਹਾ ਸੀ ਕਿ ਇਸ ਗੀਤ ਦਾ ਨਾਂ ਅਟੈਚ ਹੈ। ਗੀਤ ਦਾ ਸਿਰਲੇਖ ‘ਅਟੈਚ’ ਰੱਖਿਆ ਗਿਆ ਹੈ। ਇਸ ਗੀਤ ਨੂੰ ਸਟੀਲ ਬੈਂਗਲਸ ਅਤੇ ਫਰਾਡੋ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।
ਗੀਤ ਅਟੈਚ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਤੀਜਾ ਗੀਤ ਹੈ। ਮੂਸੇਵਾਲਾ ਦਾ ਸੰਨੀ ਮੇਲਟਨ ਦਾ ਪਹਿਲਾ ਗੀਤ ਇਸ ਸਾਲ ਦੇ ਸ਼ੁਰੂ ਵਿੱਚ ਰਿਲੀਜ਼ ਹੋਇਆ ਸੀ। ਉਥੇ ਹੀ ਜੂਨ ਮਹੀਨੇ ‘ਚ ਬ੍ਰਿਟਿਸ਼ ਗਾਇਕ ਅਤੇ ਰੈਪਰ ਸਤੀਫਲੋਨ ਡੌਨ ਨਾਲ ਇਕ ਹੋਰ ਗੀਤ ਰਿਲੀਜ਼ ਹੋਇਆ ਸੀ, ਜਿਸ ਦਾ ਨਾਂ ਡਾਇਲਮਾ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਮਾਪਿਆਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸਦੇ ਐਸਵਾਈਐਲ, ਵਾਚ ਆਉਟ, ਮੋਰਨੀ, ਮੇਰਾ ਨਾਮ ਵਰਗੇ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦੁਆਰਾ ਖਾਸ ਮੰਨਿਆ ਗਿਆ ਸੀ ਅਤੇ ਬਹੁਤ ਪਿਆਰ ਦਿੱਤਾ ਗਿਆ ਹੈ।