ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, 24 ਜੂਨ ਨੂੰ ਰਿਲੀਜ਼ ਹੋਵੇਗਾ ਸਿੱਧੂ ਦਾ ਨਵਾਂ ਗਾਣਾ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ, 24 ਜੂਨ ਨੂੰ ਰਿਲੀਜ਼ ਹੋਵੇਗਾ ਸਿੱਧੂ ਦਾ ਨਵਾਂ ਗਾਣਾ

ਹਾਲੀਵੁੱਡ ਸਿੰਗਰ ਸਟੀਫਲੰਡਨ ਨੇ ਕੁਝ ਹਫਤੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਏ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਮੂਸੇਵਾਲਾ ਦੇ ਪ੍ਰਸੰਸਕ ਅਜੇ ਵੀ ਬਰਕਰਾਰ ਹਨ।

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਦੋ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰ ਲੋਕਾਂ ਵਿਚ ਉਨ੍ਹਾਂ ਦਾ ਕਰੇਜ਼ ਲਗਾਤਾਰ ਵਧਦਾ ਜਾ ਰਿਹਾ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਡਿਲੈਮਾ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਹੋਰਨਾਂ ਗੀਤਾਂ ਵਾਂਗ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਸਿੱਧੂ ਦੇ ਇਸ ਗੀਤ ਨੂੰ ਯੂਕੇ ਦੀ ਮਸ਼ਹੂਰ ਗਾਇਕ ਸਟੀਫਲੌਂਡਨ ਵੱਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।

ਸਟੀਫਲੰਡਨ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ‘ਡਿਲੈਮਾ’ ਗੀਤ ਦਾ ਟੀਜ਼ਰ ਪੋਸਟ ਕੀਤਾ ਹੈ, ਜਿਸ ਦੇ ਕੈਪਸ਼ਨ ‘ਚ ਉਸ ਨੇ ਲਿਖਿਆ- ਜੇਕਰ ਇਸ ਟੀਜ਼ਰ ਨੂੰ 1 ਲੱਖ ਕਮੈਂਟਸ ਮਿਲਦੇ ਹਨ ਤਾਂ ਉਹ ਸਿੱਧੂ ਮੂਸੇਵਾਲਾ ਨਾਲ ਗੀਤ ਰਿਲੀਜ਼ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਕਰੀਬ 2 ਲੱਖ ਕਮੈਂਟਸ ਆ ਚੁੱਕੇ ਹਨ। ਇਸ ਕਾਰਨ ਗਾਇਕ ਨੇ ਗੀਤ ਦੀ ਤਰੀਕ ਵੀ ਦੱਸ ਦਿੱਤੀ ਹੈ। ਇਹ ਗੀਤ 24 ਜੂਨ 2024 ਨੂੰ ਰਿਲੀਜ਼ ਹੋਣ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਸਟੀਫਲੌਂਡਨ ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਣੀ ਹੈ। ਇਸ ਐਲਬਮ ਵਿੱਚ ਸਟੀਫਲੰਡਨ ਦਾ ਇੱਕ ਗੀਤ ‘ਡਿਲੈਮਾ’ ਵੀ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹਾਲੀਵੁੱਡ ਸਿੰਗਰ ਨੇ ਕੁਝ ਹਫਤੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਏ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਮੂਸੇਵਾਲਾ ਦੇ ਪ੍ਰਸੰਸਕ ਅਜੇ ਵੀ ਬਰਕਰਾਰ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਿੱਧੂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਰੋਤਿਆਂ ਦੀ ਗਿਣਤੀ ਵਿੱਚ ਵਾਧਾ ਹੀ ਹੋਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ‘410’ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ। ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ 29 ਮਈ 2024 ਨੂੰ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸੰਸਕ ਸਿੱਧੂ ਦੇ ਪਿੰਡ ਮਾਨਸਾ ਪੁੱਜੇ ਸਨ।