ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ 7 ਉਮੀਦਵਾਰਾਂ ਦਾ ਕੀਤਾ ਐਲਾਨ, ਸਿਮਰਨਜੀਤ ਸਿੰਘ ਮਾਨ ਖੁਦ ਸੰਗਰੂਰ ਸੀਟ ਤੋਂ ਲੜਨਗੇ ਲੋਕਸਭਾ ਚੋਣ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ 7 ਉਮੀਦਵਾਰਾਂ ਦਾ ਕੀਤਾ ਐਲਾਨ, ਸਿਮਰਨਜੀਤ ਸਿੰਘ ਮਾਨ ਖੁਦ ਸੰਗਰੂਰ ਸੀਟ ਤੋਂ ਲੜਨਗੇ ਲੋਕਸਭਾ ਚੋਣ

ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ ਲੋਕ ਸਭਾ ਚੋਣਾਂ ਲੜੇਗੀ।

ਦੇਸ਼ ਵਿਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਲੋਕਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿੱਚ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਵਾਰ ਵੀ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ ਲੋਕ ਸਭਾ ਚੋਣਾਂ ਲੜੇਗੀ।

ਮਾਨ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਪਹਿਲੇ ਸੱਤ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਅਧਿਕਾਰਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਸਿੱਖਿਆ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧ ਦੇ ਮੁੱਦਿਆਂ ‘ਤੇ ਲੜੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਇਸ ਵਾਰ ਜਨਤਾ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਜਨਤਾ ਦੇ ਹਿੱਤਾਂ ਨਾਲ ਖੜੇ ਹੋਣ ਵਾਲੇ ਉਮੀਦਵਾਰਾਂ ਨੂੰ ਲੋਕ ਸਭਾ ਵਿੱਚ ਭੇਜੇਗੀ।

ਮਾਨ ਨੇ ਕਿਹਾ ਕਿ ਪਾਰਟੀ ਦਾ ਹਰ ਉਮੀਦਵਾਰ ਲੋਕਾਂ ਦੀ ਭਲਾਈ ਲਈ ਕੰਮ ਕਰੇਗਾ। ਸੰਸਦ ਮੈਂਬਰ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਜਲਦੀ ਹੀ ਦੂਜੀ ਸੂਚੀ ਜਾਰੀ ਕਰਕੇ ਸਾਰੇ ਉਮੀਦਵਾਰਾਂ ਦਾ ਐਲਾਨ ਕਰੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋ. ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਆਦਿ ਹਾਜ਼ਰ ਸਨ।