- ਪੰਜਾਬ
- No Comment
ਸਿਗਨਲ ਐਪ ਰਾਹੀਂ ਜੇਲ ‘ਚ ਹੋਈ ਸੀ ਲਾਰੈਂਸ ਦੀ ਇੰਟਰਵਿਊ, ਜ਼ਬਤ ਹੋਵੇਗਾ ਡਿਵਾਈਸ : SIT
ਐਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੰਟਰਵਿਊ ਸਿਗਨਲ ਐਪ ਰਾਹੀਂ ਹੀ ਕੀਤੀ ਗਈ ਸੀ, ਜਾਂਚ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਚੈਨਲ ਨੂੰ ਦਿਤੀ ਗਈ ਇੰਟਰਵਿਊ ਤੋਂ ਬਾਅਦ ਕਾਫੀ ਘਮਾਸਾਨ ਹੋਇਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਖੁਲਾਸਾ ਕੀਤਾ ਹੈ ਕਿ ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ।
ਐਸਆਈਟੀ ਮੁਤਾਬਕ ਇਹ ਯੰਤਰ ਜਲਦੀ ਹੀ ਜ਼ਬਤ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਰਈਟੀ ਨੂੰ ਸੌਂਪ ਦਿੱਤੀ ਸੀ। ਐਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੰਟਰਵਿਊ ਸਿਗਨਲ ਐਪ ਰਾਹੀਂ ਹੀ ਕੀਤੀ ਗਈ ਸੀ। ਜਾਂਚ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ ‘ਚ ਹਾਈਕੋਰਟ ਤੋਂ ਇਸ ਦੇ ਲਈ ਤਿੰਨ ਮਹੀਨੇ ਦਾ ਸਮਾਂ ਮੰਗਿਆ ਗਿਆ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਏਡੀਜੀਪੀ ਜੇਲ ਤੋਂ ਪੁੱਛਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਜੇਲ੍ਹ ਵਿੱਚੋਂ ਕਿੰਨੇ ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜੇਲ੍ਹ ਵਿੱਚ ਜ਼ਿਆਦਾਤਰ ਸਟਾਫ਼ ਠੇਕੇ ‘ਤੇ ਹੈ, ਉਨ੍ਹਾਂ ਦੀ ਰੈਗੂਲਰ ਭਰਤੀ ਕਦੋਂ ਹੋਵੇਗੀ। ਲਾਈਵ ਤਾਰ ਵਾੜ ਬਾਰੇ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਕੰਮ ਛੇ ਜੇਲ੍ਹਾਂ ਵਿੱਚ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ 10 ਜੇਲ੍ਹਾਂ ਵਿੱਚ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਹੀ ਲੈਂਡਲਾਈਨ ਦੇ ਪ੍ਰਬੰਧ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ‘ਤੇ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।