ਪੰਜਾਬ ‘ਚ ਹੁਣ ਛੇ ਉਮੀਦਵਾਰ ਨਹੀਂ ਲੜ ਸਕਣਗੇ ਚੋਣ, ਚੋਣ ਕਮਿਸ਼ਨ ਨੇ 3 ਸਾਲ ਲਈ ਲਗਾਈ ਪਾਬੰਦੀ

ਪੰਜਾਬ ‘ਚ ਹੁਣ ਛੇ ਉਮੀਦਵਾਰ ਨਹੀਂ ਲੜ ਸਕਣਗੇ ਚੋਣ, ਚੋਣ ਕਮਿਸ਼ਨ ਨੇ 3 ਸਾਲ ਲਈ ਲਗਾਈ ਪਾਬੰਦੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਆਪਣੇ ਚੋਣ ਖਰਚਿਆਂ ਦੀ ਸੂਚੀ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕਮਿਸ਼ਨ ਨੂੰ ਸੌਂਪੀ ਨਹੀਂ ਸੀ, ਜਿਸ ਕਾਰਨ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਗਿਆ ਸੀ।

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਚੁਕੇ ਛੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਰਾਹੀਂ ਅਯੋਗ ਕਰਾਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਵਿੱਚ ਛੇ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਹੁਣ ਇਹ ਛੇ ਉਮੀਦਵਾਰ ਚੋਣ ਨਹੀਂ ਲੜ ਸਕਣਗੇ। ਚੋਣ ਕਮਿਸ਼ਨ ਨੇ ਇਨ੍ਹਾਂ ਛੇ ਉਮੀਦਵਾਰਾਂ ‘ਤੇ ਅਗਲੇ ਤਿੰਨ ਸਾਲਾਂ ਲਈ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਸਾਰੇ ਉਮੀਦਵਾਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਆਪਣੇ ਚੋਣ ਖਰਚਿਆਂ ਦੀ ਸੂਚੀ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਕਮਿਸ਼ਨ ਨੂੰ ਸੌਂਪੀ ਨਹੀਂ ਸੀ, ਜਿਸ ਕਾਰਨ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਗਿਆ ਸੀ। ਅਗਲੇ ਤਿੰਨ ਸਾਲਾਂ ਲਈ ਚੋਣਾਂ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ 15 ਜੁਲਾਈ ਨੂੰ ਕੀਤੇ ਹੁਕਮਾਂ ਰਾਹੀਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ ਤਿੰਨ ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।