- ਪੰਜਾਬ
- No Comment
SKM ਨੇ ਸ਼ੁਭਕਰਨ ਦੇ ਪਰਿਵਾਰ ਲਈ ਮੰਗਿਆ 1 ਕਰੋੜ ਦਾ ਮੁਆਵਜ਼ਾ, ਮੌਤ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ
ਕਿਸਾਨਾਂ ਦੀ ਮੰਗ ਹੈ ਕਿ ਭਾਰਤ ਨੂੰ ਡਬਲਯੂ.ਟੀ.ਓ. ਤੋਂ ਆਪਣੇ ਆਪ ਨੂੰ ਹਟਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਸੰਗਠਨ ਘੱਟੋ-ਘੱਟ ਸਮਰਥਨ ਮੁੱਲ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਹੋਣ ਦੇ ਰਿਹਾ ਹੈ।
ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਚਲ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ (SKM) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ। ਕਿਸਾਨਾਂ ਨੇ ਸ਼ੁਭਕਰਨ ਦੀ ਮੌਤ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਸਾਰੀ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ। ਇਸ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਦੇ ਖ਼ਿਲਾਫ਼ ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
26 ਫਰਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਦਿਨ ਦੇਸ਼ ਭਰ ਦੇ ਕਿਸਾਨ ਟਰੈਕਟਰਾਂ ਨਾਲ ਰਾਜ ਮਾਰਗਾਂ ‘ਤੇ ਨਿਕਲਣ ਅਤੇ ਸੜਕਾਂ ਦੇ ਕਿਨਾਰੇ ਮਾਰਚ ਕਰਕੇ ਲੋਕਾਂ ਨੂੰ ਦਿਖਾਉਣ ਕਿ ਉਹ ਦਿੱਲੀ ਤੱਕ ਮਾਰਚ ਕਰ ਸਕਦੇ ਹਨ। ਉਹ ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਤੱਕ ਟਰੈਕਟਰ ਮਾਰਚ ਰਾਹੀਂ ਤਾਕਤ ਦਾ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਵਿਸ਼ਵ ਵਪਾਰ ਸੰਗਠਨ (ਡਬਲਿਊ.ਟੀ.ਓ.) ਦਾ ਪੁਤਲਾ ਵੀ ਫੂਕਿਆ ਜਾਵੇਗਾ।
ਉਨ੍ਹਾਂ ਦੀ ਮੰਗ ਹੈ ਕਿ ਭਾਰਤ ਨੂੰ ਡਬਲਯੂ.ਟੀ.ਓ. ਤੋਂ ਆਪਣੇ ਆਪ ਨੂੰ ਹਟਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਸੰਗਠਨ ਘੱਟੋ-ਘੱਟ ਸਮਰਥਨ ਮੁੱਲ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਹੋਣ ਦੇ ਰਿਹਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ, ਇਸ ਲਈ ਉਸ ਦਾ ਕਰਜ਼ਾ ਮੁਆਫ਼ ਕਰਕੇ ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਮਹਾਪੰਚਾਇਤ ਤੋਂ ਪਹਿਲਾਂ ਅਸੀਂ ਦੇਸ਼ ਭਰ ਵਿੱਚ ਇੱਕ ਪਦਯਾਤਰਾ ਵੀ ਕੱਢਾਂਗੇ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਜੁੜਾਂਗੇ।