Farmers Protest : SKM ਨੇ ਹਫਤਾਵਾਰੀ ਯੋਜਨਾ ਜਾਰੀ ਕੀਤੀ, ਪੰਧੇਰ ਨੇ ਕਿਸਾਨ ਅੰਦੋਲਨ ਦੀ ਭਵਿੱਖੀ ਰਣਨੀਤੀ ਦੱਸੀ

Farmers Protest : SKM ਨੇ ਹਫਤਾਵਾਰੀ ਯੋਜਨਾ ਜਾਰੀ ਕੀਤੀ, ਪੰਧੇਰ ਨੇ ਕਿਸਾਨ ਅੰਦੋਲਨ ਦੀ ਭਵਿੱਖੀ ਰਣਨੀਤੀ ਦੱਸੀ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਨੁਮਾਇੰਦੇ ਸਰਵਣ ਸਿੰਘ ਪੰਧੇਰ ਨੇ ਸੁਪਰੀਮ ਕੋਰਟ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨੌਜਵਾਨ ਕਿਸਾਨ ਦੀ ਮੌਤ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਕਿਸਾਨ ਅੰਦੋਲਨ ਹੁਣ ਯੋਜਨਾਬੰਦੀ ਨਾਲ ਚਲਣਾ ਸ਼ੁਰੂ ਹੋਈ ਗਿਆ ਹੈ। ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਦੇਰ ਸ਼ਾਮ ਖਨੌਰੀ ਸਰਹੱਦ ਵਿਖੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਧਰਨੇ ਦੀ ਅਗਲੀ ਵਿਉਂਤਬੰਦੀ ਦੱਸੀ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਨੁਮਾਇੰਦੇ ਸਰਵਣ ਸਿੰਘ ਪੰਧੇਰ ਨੇ ਸੁਪਰੀਮ ਕੋਰਟ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨੌਜਵਾਨ ਕਿਸਾਨ ਦੀ ਮੌਤ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਮੋਰਚੇ ਦੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਅਤੇ ਚਾਰ ਹੋਰ ਕਿਸਾਨਾਂ ਦੀ ਯਾਦ ‘ਚ 24 ਫਰਵਰੀ ਨੂੰ ਦੋਵੇਂ ਸਰਹੱਦਾਂ ‘ਤੇ ਕੈਂਡਲ ਮਾਰਚ ਕੱਢਿਆ ਜਾਵੇਗਾ । ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਅਤੇ ਚਾਰ ਹੋਰ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਦੋਵੇਂ ਸਰਹੱਦਾਂ ‘ਤੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ।

25 ਫਰਵਰੀ ਨੂੰ ਸਰਹੱਦ ‘ਤੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਡਬਲਯੂ.ਟੀ.ਓ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਬੁੱਧੀਜੀਵੀ ਹਿੱਸਾ ਲੈ ਕੇ ਆਪਣੇ ਵਿਚਾਰ ਪੇਸ਼ ਕਰਨਗੇ। 26 ਫਰਵਰੀ ਨੂੰ ਭਾਰਤ ਭਰ ਦੇ ਹਰ ਪਿੰਡ ਵਿੱਚ ਵਿਸ਼ਵ ਵਪਾਰ ਸੰਗਠਨ, ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ ਅਤੇ ਬਾਅਦ ਦੁਪਹਿਰ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਪੁਤਲੇ ਫੂਕੇ ਜਾਣਗੇ।