ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਵੀ ਕੰਮ ਠੱਪ : ਵਕੀਲ ‘ਤੇ ਤਸ਼ੱਦਦ ਦੇ ਮਾਮਲੇ ‘ਚ ਵਕੀਲ ਹੜਤਾਲ ‘ਤੇ ਗਏ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਵੀ ਕੰਮ ਠੱਪ : ਵਕੀਲ ‘ਤੇ ਤਸ਼ੱਦਦ ਦੇ ਮਾਮਲੇ ‘ਚ ਵਕੀਲ ਹੜਤਾਲ ‘ਤੇ ਗਏ

ਇਸ ਤੋਂ ਪਹਿਲਾਂ ਅੱਜ ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਹਾਈਕੋਰਟ ਦੇ ਵਿਹੜੇ ‘ਚ ਪ੍ਰਦਰਸ਼ਨ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦੇਣ ਅਤੇ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀ.ਬੀ.ਆਈ.-ਐਨ.ਆਈ.ਏ ਤੋਂ ਕਰਵਾਉਣ ਦੀ ਮੰਗ ਕੀਤੀ।


ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਵੀ ਕੰਮ ਠੱਪ ਰਹੇਗਾ। ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੀਤੇ ਮੰਗਲਵਾਰ ਦੀ ਤਰ੍ਹਾਂ ਅਦਾਲਤੀ ਕੰਮਕਾਜ ਠੱਪ ਰਹੇਗਾ। ਅਜਿਹੇ ਵਿੱਚ ਲੋਕ ਅੱਜ ਹਾਈ ਕੋਰਟ ਵਿੱਚ ਨਾ ਆ ਕੇ ਆਪਣਾ ਸਮਾਂ ਬਚਾ ਸਕਦੇ ਹਨ ਅਤੇ ਮੁਸੀਬਤ ਤੋਂ ਬਚ ਸਕਦੇ ਹਨ।

ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਅੱਗੇ 7 ਮੰਗਾਂ ਰੱਖੀਆਂ ਹਨ ਅਤੇ ਉਨ੍ਹਾਂ ਦੀ ਪੂਰਤੀ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਹੈ।

ਇਸ ਤੋਂ ਪਹਿਲਾਂ ਅੱਜ ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਹਾਈਕੋਰਟ ਦੇ ਵਿਹੜੇ ‘ਚ ਪ੍ਰਦਰਸ਼ਨ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦੇਣ ਅਤੇ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀ.ਬੀ.ਆਈ.-ਐਨ.ਆਈ.ਏ ਤੋਂ ਕਰਵਾਉਣ ਦੀ ਮੰਗ ਕੀਤੀ। ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।

ਇਸ ਤੋਂ ਪਹਿਲਾਂ ਐਡਵੋਕੇਟ ਵਰਿੰਦਰ ਸਿੰਘ ਸੰਧੂ ਨੇ ਆਪਣੇ ਕਲਾਂਇਟ ਨੂੰ ਐਸਐਸਪੀ ਨੂੰ ਸ਼ਿਕਾਇਤ ਕਰਨ ਦੀ ਸਲਾਹ ਦਿੱਤੀ। ਮੁਵੱਕਿਲ ਦੇ ਕਹਿਣ ‘ਤੇ ਐਡਵੋਕੇਟ ਸੰਧੂ ਵੀ ਉਨ੍ਹਾਂ ਨਾਲ ਐੱਸਐੱਸਪੀ ਦਫ਼ਤਰ ਗਏ, ਪਰ ਉੱਥੇ ਐੱਸਐੱਸਪੀ ਨੂੰ ਨਹੀਂ ਮਿਲ ਸਕੇ। ਤਦ ਕਲਾਂਇਟ ਨੇ ਐਡਵੋਕੇਟ ਵਰਿੰਦਰ ਨੂੰ ਕਿਹਾ ਕਿ ਹੁਣ ਉਸਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਅਜਿਹੇ ‘ਚ ਵਕੀਲ ਨੇ ਆਪਣੇ ਕਲਾਂਇਟ ਨੂੰ ਥਾਣਾ ਸਦਰ ‘ਚ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਅਤੇ ਉਸਦੇ ਨਾਲ ਥਾਣਾ ਸਦਰ ਚਲਾ ਗਿਆ। ਉਥੇ ਸ਼ਿਕਾਇਤ ਕਰਨ ਤੋਂ ਬਾਅਦ ਥਾਣਾ ਸਦਰ ਦੇ ਐਸਐਚਓ ਨੇ ਉਨ੍ਹਾਂ ਨੂੰ ਪਿੰਡ ਆ ਕੇ ਪਿੰਡ ਵਾਸੀਆਂ ਦੀ ਸਾਂਝੀ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ।

ਇਲਜ਼ਾਮ ਹਨ ਕਿ ਐਡਵੋਕੇਟ ਸੰਧੂ ਨੂੰ ਥਾਣੇ ਤੋਂ ਬਾਹਰ ਆਉਂਦੇ ਹੀ ਸੀਆਈਏ ਪੁਲਿਸ ਵਾਲਿਆਂ ਨੇ ਕੁੱਟਿਆ। ਫਿਰ ਉਨ੍ਹਾਂ ਨੂੰ ਜ਼ਬਰਦਸਤੀ ਸੀਆਈਏ ਦਫ਼ਤਰ ਲੈ ਗਏ ਅਤੇ ਉਨ੍ਹਾਂ ਨਾਲ ਅਣਮਨੁੱਖੀ ਸਲੂਕ ਕੀਤਾ ਅਤੇ ਕੁੱਟਮਾਰ ਕੀਤੀ। ਫਿਰ 16 ਸਤੰਬਰ ਨੂੰ ਐਡਵੋਕੇਟ ਸੰਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਲਜ਼ਾਮ ਹਨ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਵਕੀਲ ਨੂੰ ਇਹ ਕਹਿ ਕੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਅਦਾਲਤ ਵਿੱਚ ਮੂੰਹ ਖੋਲ੍ਹਿਆ ਤਾਂ ਉਸ ਨਾਲ ਦੁਬਾਰਾ ਅਣਮਨੁੱਖੀ ਸਲੂਕ ਕੀਤਾ ਜਾਵੇਗਾ।