ਸੁਖਬੀਰ ਬਾਦਲ ‘ਆਪ’ ਸਰਕਾਰ ‘ਤੇ ਭੜਕੇ ਕਿਹਾ ਬਿਜਲੀ ਦੀਆਂ ਦਰਾਂ ਵਧਾਉਣਾ ਪੰਜਾਬੀਆਂ ਨਾਲ ਕੋਝਾ ਮਜ਼ਾਕ

ਸੁਖਬੀਰ ਬਾਦਲ ‘ਆਪ’ ਸਰਕਾਰ ‘ਤੇ ਭੜਕੇ ਕਿਹਾ ਬਿਜਲੀ ਦੀਆਂ ਦਰਾਂ ਵਧਾਉਣਾ ਪੰਜਾਬੀਆਂ ਨਾਲ ਕੋਝਾ ਮਜ਼ਾਕ

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜੀ ਪਾਰਟੀ ਲਗਾਤਾਰ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਘਟਾਉਣ ਦਾ ਦਾਅਵਾ ਕਰਦੀ ਆ ਰਹੀ ਹੈ, ਉਸ ਨੇ ਦੋਵਾਂ ਦਰਾਂ ਵਿੱਚ ਭਾਰੀ ਵਾਧਾ ਕਰਕੇ ਪੰਜਾਬੀਆਂ ਨੂੰ ਭਰੋਸਾ ਕਰਨ ਦੀ ਸਜ਼ਾ ਦਿੱਤੀ ਹੈ।

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੇ ਬਿਜਲੀ ਦੀਆਂ ਦਰਾਂ ਵਧਾਉਣ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬੀਆਂ ਨਾਲ ਕਰੂਰ ਮਜ਼ਾਕ ਕੀਤਾ ਹੈ ਅਤੇ ਇਸ ਨੂੰ ਤੁਰੰਤ ਵਾਪਸ.ਲੈਣ ਦੀ ਮੰਗ ਕੀਤੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜੀ ਪਾਰਟੀ ਲਗਾਤਾਰ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਘਟਾਉਣ ਦਾ ਦਾਅਵਾ ਕਰਦੀ ਆ ਰਹੀ ਹੈ, ਉਸ ਨੇ ਦੋਵਾਂ ਦਰਾਂ ਵਿੱਚ ਭਾਰੀ ਵਾਧਾ ਕਰਕੇ ਪੰਜਾਬੀਆਂ ‘ਤੇ ਭਰੋਸਾ ਕਰਨ ਦੀ ਸਜ਼ਾ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ‘ਤਬਦੀਲੀ’ ਦੇ ਨਾਂ ‘ਤੇ ਪੰਜਾਬੀਆਂ ਨਾਲ ਧੋਖਾ ਕਿਉਂ ਕੀਤਾ, ਉਹ ਵੀ ਅਜਿਹੇ ਸਮੇਂ ਜਦੋਂ ਗਰਮੀ ਕਾਰਨ ਬਿਜਲੀ ਦੀ ਖਪਤ ਬਹੁਤ ਜ਼ਿਆਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਦਯੋਗਿਕ ਸਪਲਾਈ ਲਈ ਬਿਜਲੀ ਸਪਲਾਈ ਵਿੱਚ 15 ਪੈਸੇ ਦਾ ਵਾਧਾ ਪਿਛਲੇ ਸਾਲ 30 ਤੋਂ 40 ਪੈਸੇ ਪ੍ਰਤੀ ਯੂਨਿਟ ਦੇ ਵਾਧੇ ਤੋਂ ਤੁਰੰਤ ਬਾਅਦ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਸਨਅਤੀ ਖੇਤਰ ਨੂੰ ਨੁਕਸਾਨ ਹੋ ਜਾਵੇਗਾ। ਉਨ੍ਹਾਂ ਕਿਹਾ, ਇਸ ਨਾਲ ਸੂਬੇ ਤੋਂ ਹੋਰ ਉਦਯੋਗਾਂ ਦਾ ਪਲਾਇਨ ਹੋਵੇਗਾ।