SYL ਦੇ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਦੀ ਕੀਤੀ ਆਲੋਚਨਾ

SYL ਦੇ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਦੀ ਕੀਤੀ ਆਲੋਚਨਾ

SYL ਦੇ ਮੁੱਦੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ, ਇਸ ਬਾਰੇ ਮੈਂ ਜ਼ਿਆਦਾ ਟਿੱਪਣੀ ਨਹੀਂ ਕਰ ਸਕਦਾ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਿਆ ਗਿਆ ਹੈ।

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਚ ਸਾਰੀਆਂ ਵਿਧਾਨਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕਰ ਦਿਤਾ ਹੈ। ਹਰਿਆਣਾ ਵਿੱਚ I.N.D.I.A. ਟੁੱਟ ਗਿਆ ਹੈ। ਆਮ ਆਦਮੀ ਪਾਰਟੀ (AAP) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਜੇ ਸਿੰਘ ਤੇ ਸੰਦੀਪ ਪਾਠਕ ਨੇ ਪ੍ਰੈਸ ਕਾਨਫ਼ਰੰਸ ਕਰਕੇ ਦਿੱਤਾ।

ਇਸ ਮੌਕੇ ਪੱਤਰਕਾਰਾਂ ਵੱਲੋਂ SYL ਦੇ ਮੁੱਦੇ ਉੱਤੇ ਮੁੱਖ ਮੰਤਰੀ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ, ਇਸ ਬਾਰੇ ਮੈਂ ਜ਼ਿਆਦਾ ਟਿੱਪਣੀ ਨਹੀਂ ਕਰ ਸਕਦਾ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਿਆ ਗਿਆ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕਠਪੁਤਲੀਆਂ ਨੇ ਤਾਂ ਓਹੀ ਬੋਲਣਾ ਹੁੰਦਾ ਜੋ ਮਾਲਕ ਤਹਿ ਕਰਦੇ ਹਨ, ਪੰਜਾਬ ਦਾ ਗੁਲਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਸਾਹ ਰਗ #SYL ਨਹਿਰ ਦੇ ਸਵਾਲ ‘ਤੇ ਪੰਜਾਬ ਨਾਲ ਖੜਨ ਦੀ ਬਜਾਏ ਪਾਸਾ ਵੱਟ ਗਿਆ, ਜੋ ਸਾਬਿਤ ਕਰਦਾ ਹੈ ਕਿ ਆਪ ਪਾਰਟੀ ਹਰਿਆਣੇ ਵਿੱਚ ਵੋਟਾਂ ਲੈਣ ਲਈ ਸਾਡੇ ਪਾਣੀਆਂ ਦੀ ਲੁੱਟ ਕਰਵਾਉਣ ਲਈ ਤਿਆਰ ਹੈ। ਬਾਦਲ ਨੇ ਕਿਹਾ ਕਿ ਇਹਨਾਂ ਦੇ ਆਗੂ ਪਹਿਲਾਂ ਵੀ ਪੰਜਾਬ ਦੇ ਪਾਣੀ ਦੂਜੇ ਰਾਜਾਂ ਨੂੰ ਦੇਣ ਦੀਆਂ ਗਰੰਟੀਆਂ ਦੇ ਚੁੱਕੇ ਹਨ। ਪੰਜਾਬ ਦੀ ਆਪ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੀ ਸਾਡੇ ਪਾਣੀਆਂ ਦੇ ਕੇਸ ਨੂੰ ਕਮਜ਼ੋਰ ਕੀਤਾ ਤਾਂ ਜੋ ਸਾਡੇ ਪਾਣੀਆਂ ਬਦਲੇ ਇਹ ਵੋਟਾਂ ਲੈ ਸਕਣ, ਪਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗਾ।