ਜ਼ਹਿਰੀਲੀ ਸ਼ਰਾਬ ਮਾਮਲਾ : ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਕਿਹਾ 28 ਤਰੀਕ ਤੱਕ ਮੰਗਾਂ ਨਾ ਮੰਨੀਆਂ ਤਾਂ ਦਵਾਂਗੇ ਧਰਨਾ

ਜ਼ਹਿਰੀਲੀ ਸ਼ਰਾਬ ਮਾਮਲਾ : ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਕਿਹਾ 28 ਤਰੀਕ ਤੱਕ ਮੰਗਾਂ ਨਾ ਮੰਨੀਆਂ ਤਾਂ ਦਵਾਂਗੇ ਧਰਨਾ

ਸੁਖਬੀਰ ਬਾਦਲ ਨੇ ਪੀੜਤਾ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਹਿੱਤਾਂ ਲਈ ਪੂਰੀ ਦ੍ਰਿੜਤਾ ਨਾਲ ਲੜੇਗਾ। ਇਨਸਾਫ਼ ਨਾ ਮਿਲਣ ਤੱਕ ਅਕਾਲੀ ਦਲ ਚੁੱਪ ਨਹੀਂ ਬੈਠੇਗਾ।

ਸੁਖਬੀਰ ਲਗਾਤਾਰ ਆਮ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੇ ਸੁਨਾਮ ਊਧਮ ਸਿੰਘ ਵਾਲਾ ‘ਚ ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸੁਨਾਮ ਅਤੇ ਪਿੰਡ ਗੁੱਜਰ ਪਹੁੰਚੇ।

ਸੁਖਬੀਰ ਬਾਦਲ ਨੇ ਪੀੜਤਾ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਹਿੱਤਾਂ ਲਈ ਪੂਰੀ ਦ੍ਰਿੜਤਾ ਨਾਲ ਲੜੇਗਾ। ਇਨਸਾਫ਼ ਨਾ ਮਿਲਣ ਤੱਕ ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ 28 ਮਾਰਚ ਤੱਕ ਪੀੜਤ ਪਰਿਵਾਰਾਂ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਅਤੇ ਨੌਕਰੀਆਂ ਨਾ ਦਿੱਤੀਆਂ ਗਈਆਂ ਤਾਂ ਅਕਾਲੀ ਦਲ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਅੰਦੋਲਨ ਸ਼ੁਰੂ ਕਰੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਪੀੜਤਾਂ ਪ੍ਰਤੀ ਵਤੀਰਾ ਨਿੰਦਣਯੋਗ ਅਤੇ ਸ਼ਰਮਨਾਕ ਹੈ। ਉਨ੍ਹਾਂ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਸਨੂੰ ਸਰਕਾਰ ਦੀ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੈ, ਉਹ ਮੰਤਰੀ ਦਾ ਅਹੁਦਾ ਸੰਭਾਲਣ ਦੇ ਲਾਇਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦਾ ਹੈ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਇੰਜੀਨੀਅਰ ਵਿਨਰਜੀਤ ਸਿੰਘ ਗੋਲਡੀ, ਅਮਨਵੀਰ ਸਿੰਘ ਚੈਰੀ, ਰਜਿੰਦਰ ਦੀਪਾ, ਗੋਬਿੰਦ ਸਿੰਘ ਲੌਂਗੋਵਾਲ, ਪ੍ਰਿਤਪਾਲ ਸਿੰਘ ਹਾਂਡਾ, ਸੁਨੀਤਾ ਸ਼ਰਮਾ, ਗੁਰਚਰਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।