ਸੁਖਬੀਰ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਤੋਂ ਬਸਪਾ ਨੇ ਬਣਾਈ ਦੂਰੀ

ਸੁਖਬੀਰ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਤੋਂ ਬਸਪਾ ਨੇ ਬਣਾਈ ਦੂਰੀ

ਵਰਕਰਾਂ ਨੇ ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਸੁਖਬੀਰ ਬਾਦਲ ਦਾ ਸਵਾਗਤ ਕੀਤਾ। ਅਟਾਰੀ ਤੋਂ ਸ਼ੁਰੂ ਹੋਈ ਅਕਾਲੀ ਦਲ ਦੀ ਯਾਤਰਾ ਘਰਿੰਡਾ, ਲੋਪੋਕੇ ਤੋਂ ਬਾਅਦ ਵਿਧਾਨ ਸਭਾ ਹਲਕਾ ਰਾਜਾਸਾਂਸੀ ਪਹੁੰਚੀ। ਯਾਤਰਾ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੁਪਹਿਰ ਬਾਅਦ ਪੁੱਜੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਅੰਮ੍ਰਿਤਸਰ ਤੋਂ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕੀਤੀ। ਯਾਤਰਾ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੁੱਜੇ। ਜਿੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕਰੀਬ 20 ਮਿੰਟ ਮੀਟਿੰਗ ਕੀਤੀ।

ਇਸ ਤੋਂ ਬਾਅਦ ਸੁਖਬੀਰ ਨੇ ਅਟਾਰੀ ਸਰਹੱਦ ਤੋਂ ਦੋ ਕਿਲੋਮੀਟਰ ਪਹਿਲਾਂ ਸਥਿਤ ਸਰਹਾਦ ਰਿਜ਼ੋਰਟ ਵਿਖੇ ਰੈਲੀ ਕੀਤੀ ਅਤੇ ਬਾਅਦ ਦੁਪਹਿਰ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਅਨਿਲ ਜੋਸ਼ੀ ਖੁੱਲੀ ਜੀਪ ਵਿੱਚ ਸਵਾਰ ਸਨ। ਯਾਤਰਾ ਵਿੱਚ ਅਕਾਲੀ ਦਲ ਦੇ ਵਰਕਰ ਟਰੈਕਟਰ, ਬਾਈਕ ਅਤੇ ਕਾਰਾਂ ਦੇ ਕਾਫਲੇ ਨਾਲ ਪੁੱਜੇ।

ਵਰਕਰਾਂ ਨੇ ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਸੁਖਬੀਰ ਬਾਦਲ ਦਾ ਸਵਾਗਤ ਕੀਤਾ। ਪਿੰਡ ਰਣੀਕੇ ਚੌਕ ਵਿਖੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਕੰਵਲਜੀਤ ਕੌਰ ਰਣੀਕੇ ਨੇ ਸੁਖਬੀਰ ਬਾਦਲ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ। ਅਟਾਰੀ ਤੋਂ ਸ਼ੁਰੂ ਹੋਈ ਅਕਾਲੀ ਦਲ ਦੀ ਯਾਤਰਾ ਘਰਿੰਡਾ, ਲੋਪੋਕੇ ਤੋਂ ਬਾਅਦ ਵਿਧਾਨ ਸਭਾ ਹਲਕਾ ਰਾਜਾਸਾਂਸੀ ਪਹੁੰਚੀ। ਯਾਤਰਾ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੁਪਹਿਰ ਬਾਅਦ ਪੁੱਜੇ।

ਯਾਤਰਾ ਦੌਰਾਨ ਸਾਬਕਾ ਮੰਤਰੀ ਗੁਲਜੀਰ ਸਿੰਘ ਰਣੀਕੇ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਸਾਬਕਾ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਵੀ ਹਾਜ਼ਰ ਸਨ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅਕਾਲੀ ਦਲ ਦੀ ਯਾਤਰਾ ਤੋਂ ਦੂਰੀ ਬਣਾ ਲਈ ਹੈ। ਪੰਜਾਬ ਵਿੱਚ ਬਸਪਾ ਅਤੇ ਅਕਾਲੀ ਦਲ ਦਾ ਗਠਜੋੜ ਹੈ। ਦੋਵਾਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਇਕੱਠੀਆਂ ਲੜੀਆਂ ਸਨ। ਪਰ ਹੁਣ ਬਸਪਾ ਦਾ ਅਕਾਲੀ ਦਲ ਦੀ ਰੈਲੀ ਵਿੱਚੋਂ ਬਾਹਰ ਹੋਣਾ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।