ਅਕਾਲੀ ਦਲ ‘ਚ ਵਧਿਆ ਵਿਵਾਦ : ਅਕਾਲੀ ਦਲ ‘ਚੋਂ ਸੁਖਦੇਵ ਸਿੰਘ ਢੀਂਡਸਾ ਬਰਖਾਸਤ, ਬਾਗੀ ਆਗੂਆਂ ਦੀ ਮੀਟਿੰਗ ‘ਚ ਖੁਦ ਨੂੰ ਸਰਪ੍ਰਸਤ ਦੱਸਿਆ ਸੀ

ਅਕਾਲੀ ਦਲ ‘ਚ ਵਧਿਆ ਵਿਵਾਦ : ਅਕਾਲੀ ਦਲ ‘ਚੋਂ ਸੁਖਦੇਵ ਸਿੰਘ ਢੀਂਡਸਾ ਬਰਖਾਸਤ, ਬਾਗੀ ਆਗੂਆਂ ਦੀ ਮੀਟਿੰਗ ‘ਚ ਖੁਦ ਨੂੰ ਸਰਪ੍ਰਸਤ ਦੱਸਿਆ ਸੀ

ਇਸ ਦੌਰਾਨ ਪੰਜਾਬ ਵਿੱਚ ਇੱਕ ਨਵੀਂ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਜਿਸ ਤਰ੍ਹਾਂ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੂੰ ਲੈ ਕੇ ਏਕਨਾਥ ਸ਼ਿੰਦੇ ਅਤੇ ਊਧਵ ਠਾਕਰੇ ਵਿਚਾਲੇ ਸਿਆਸੀ ਹਲਚਲ ਸੀ। ਹੁਣ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਉਹੀ ਹਾਲਾਤ ਪੈਦਾ ਹੋ ਗਏ ਹਨ।


ਅਕਾਲੀ ਦਲ ‘ਚ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਬਾਗੀ ਧੜੇ ਦੇ ਆਗੂਆਂ ਦੀ ਮੀਟਿੰਗ ਵਿੱਚ ਢੀਂਡਸਾ ਨੇ ਖੁਦ ਨੂੰ ਪਾਰਟੀ ਦਾ ਸਰਪ੍ਰਸਤ ਦੱਸਿਆ ਸੀ। ਅਗਲੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਢੀਂਡਸਾ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਸੀ।

ਇਸ ਦੌਰਾਨ ਪੰਜਾਬ ਵਿੱਚ ਇੱਕ ਨਵੀਂ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਜਿਸ ਤਰ੍ਹਾਂ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੂੰ ਲੈ ਕੇ ਏਕਨਾਥ ਸ਼ਿੰਦੇ ਅਤੇ ਊਧਵ ਠਾਕਰੇ ਵਿਚਾਲੇ ਸਿਆਸੀ ਹਲਚਲ ਸੀ। ਹੁਣ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਉਹੀ ਹਾਲਾਤ ਪੈਦਾ ਹੋ ਗਏ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਖੁਦ ਇਹ ਦਾਅਵਾ ਕੀਤਾ ਹੈ। ਪੰਜਾਬ ਵਿੱਚ ਇਸਨੂੰ “ਆਪ੍ਰੇਸ਼ਨ ਨਾਗਪੁਰ” ਦਾ ਨਾਮ ਦਿੱਤਾ ਗਿਆ ਹੈ।

ਇਸ ਤਹਿਤ ਦਿੱਲੀ ਦੇ ਇਸ਼ਾਰੇ ‘ਤੇ ਬਾਗੀ ਧੜੇ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਅਤੇ ਚੋਣ ਨਿਸ਼ਾਨ ‘ਤਕੜੀ’ ‘ਤੇ ਆਪਣਾ ਦਾਅਵਾ ਠੋਕਣ ਲਈ ਤਿਆਰ ਹਨ। ਇਹ ਪ੍ਰਗਟਾਵਾ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਭੂੰਦੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੀਤਾ। ਭੂੰਦੜ ਨੇ ਕਿਹਾ ਕਿ ਆਪਰੇਸ਼ਨ ਨਾਗਪੁਰ ਦੀਆਂ ਸਾਜ਼ਿਸ਼ਾਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਹੀ ਸ਼ੁਰੂ ਹੋ ਗਈਆਂ ਸਨ।