- ਪੰਜਾਬ
- No Comment
ਲੋਕਤੰਤਰ ਦੀ ਆਵਾਜ਼ ਬੁਲੰਦ ਕਰਨ ਦੀ ਦੌੜ ‘ਚ ਕਾਂਗਰਸ ਭ੍ਰਿਸ਼ਟਾਚਾਰ ਦਾ ਸਾਥ ਦੇ ਰਹੀ ਹੈ : ਸੁਨੀਲ ਜਾਖੜ
ਸੁਨੀਲ ਜਾਖੜ ਨੇ ਕਿਹਾ ਕਿ ਈਡੀ ਨੂੰ ਕੇਜਰੀਵਾਲ ਖਿਲਾਫ ਉਦੋਂ ਹੀ ਕਾਰਵਾਈ ਕਰਨੀ ਚਾਹੀਦੀ ਸੀ, ਜਦੋਂ ਉਹ ਪਹਿਲਾਂ ਸੰਮਨ ‘ਤੇ ਨਹੀਂ ਆਏ ਸਨ। ਜੇਕਰ ਈਡੀ ਨੇ ਅਜਿਹਾ ਕੀਤਾ ਹੁੰਦਾ ਤਾਂ ਅੱਜ ਵਿਰੋਧੀ ਧਿਰ ਨੂੰ ਉਸਦੀ ਗ੍ਰਿਫ਼ਤਾਰੀ ਦੇ ਸਮੇਂ ‘ਤੇ ਸਵਾਲ ਉਠਾਉਣ ਦਾ ਮੌਕਾ ਨਾ ਮਿਲਣਾ ਸੀ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਗਠਜੋੜ ਤੇ ਤੰਜ਼ ਕਸੀਆਂ ਹੈ। ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਕੌਮੀ ਲੀਡਰਸ਼ਿਪ ਨਾਲ ਸਟੇਜ ਸਾਂਝੀ ਕੀਤੀ। ਇਸ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਤੰਤਰ ਦੀ ਆਵਾਜ਼ ਬੁਲੰਦ ਕਰਨ ਦੀ ਦੌੜ ਵਿੱਚ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਰਕਰਾਂ ਨਾਲ ਸਟੇਜ ਸਾਂਝੀ ਕਰਕੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਜਾਇਜ਼ ਠਹਿਰਾ ਕੇ ਪੰਜਾਬ ਦੇ ਆਗੂਆਂ ਦਾ ਅਪਮਾਨ ਕੀਤਾ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਨੇ ਲੋਕਤੰਤਰ ਦੀ ਆਵਾਜ਼ ਬੁਲੰਦ ਕਰਨ ਦੀ ਦੌੜ ‘ਚ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ।
ਜਾਖੜ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੇਜਰੀਵਾਲ ਦੇ ਹੱਕ ਵਿੱਚ ਸਿਆਸੀ ਸਟੇਜ ਲਾਉਣ ਤੋਂ ਪਹਿਲਾਂ ਇੱਕ ਵਾਰ ਵੀ ਇਹ ਨਹੀਂ ਸੋਚਿਆ ਕਿ ਕੇਜਰੀਵਾਲ ਦਾ ਭ੍ਰਿਸ਼ਟਾਚਾਰ ਪੂਰੇ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਸਲ ਵਿੱਚ ਰਹਿਮ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੂੰ ਭਗਵੰਤ ਮਾਨ ਦੀ ਬਦਲਾਖੋਰੀ ਕਾਰਨ ਜੇਲ੍ਹ ਦੀ ਸਜ਼ਾ ਭੁਗਤਣੀ ਪਈ ਹੈ। ਅੱਜ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਇੱਕੋ ਮੁੱਖ ਮੰਤਰੀ ਨਾਲ ਮੰਚ ਸਾਂਝਾ ਕਰ ਰਹੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਈਡੀ ਨੂੰ ਕੇਜਰੀਵਾਲ ਖਿਲਾਫ ਉਦੋਂ ਹੀ ਕਾਰਵਾਈ ਕਰਨੀ ਚਾਹੀਦੀ ਸੀ, ਜਦੋਂ ਉਹ ਪਹਿਲਾਂ ਸੰਮਨ ‘ਤੇ ਨਹੀਂ ਆਏ ਸਨ। ਜੇਕਰ ਈਡੀ ਨੇ ਅਜਿਹਾ ਕੀਤਾ ਹੁੰਦਾ ਤਾਂ ਅੱਜ ਵਿਰੋਧੀ ਧਿਰ ਨੂੰ ਉਸਦੀ ਗ੍ਰਿਫ਼ਤਾਰੀ ਦੇ ਸਮੇਂ ‘ਤੇ ਸਵਾਲ ਉਠਾਉਣ ਦਾ ਮੌਕਾ ਨਾ ਮਿਲਣਾ ਸੀ।