TEACHER DAY : ਪੰਜਾਬ ਦੇ 80 ਅਧਿਆਪਕਾਂ ਨੂੰ ਸੀਐੱਮ ਭਗਵੰਤ ਮਾਨ ਸਟੇਟ ਐਵਾਰਡ ਨਾਲ ਕਰਨਗੇ ਸਨਮਾਨਿਤ

TEACHER DAY : ਪੰਜਾਬ ਦੇ 80 ਅਧਿਆਪਕਾਂ ਨੂੰ ਸੀਐੱਮ ਭਗਵੰਤ ਮਾਨ ਸਟੇਟ ਐਵਾਰਡ ਨਾਲ ਕਰਨਗੇ ਸਨਮਾਨਿਤ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੰਗ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵਜੋਂ ਐਵਾਰਡ ਦਿੱਤੇ ਜਾਣਗੇ।

ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਭਾਰਤ ਵਿਚ ਬਹੁਤ ਸਨਮਾਨ ਦਾ ਦਰਜ਼ਾ ਦਿਤਾ ਜਾਂਦਾ ਹੈ। ਅੱਜ ਦੇਸ਼ ਭਰ ਵਿੱਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਧਿਆਪਕਾਂ ਨੂੰ ਸਮਰਪਿਤ ਇਹ ਦਿਨ ਵਿਸ਼ੇਸ਼ ਤੌਰ ‘ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ।

ਅਧਿਆਪਕ ਸਾਡੀ ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅੱਜ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਕੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ 80 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੰਗ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।

ਸਿੱਖਿਆ ਮੰਤਰੀ ਬੈਂਸ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਉਸਾਰੂ ਸਿੱਖਿਆ ਪ੍ਰਦਾਨ ਕਰਨ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਸਾਬਕਾ ਰਾਸ਼ਟਰਪਤੀ ਮਰਹੂਮ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ‘ਤੇ ਮਨਾਇਆ ਜਾ ਰਿਹਾ ਹੈ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਖਾਸ ਕਰਕੇ ਸਿੱਖਿਆ ਪ੍ਰਣਾਲੀ ‘ਚ ਬੇਮਿਸਾਲ ਸੁਧਾਰ ਲਿਆਉਣ ‘ਚ ਅਹਿਮ ਯੋਗਦਾਨ ਪਾਇਆ ਹੈ।

ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਦਾ ਕਥਨ ਹੈ ਕਿ ਅਧਿਆਪਨ ਇੱਕ ਬਹੁਤ ਹੀ ਉੱਤਮ ਕਿੱਤਾ ਹੈ, ਜੋ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਘੜਦਾ ਹੈ। ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ ਵਰਗੇ ਚੰਗੇ ਗੁਣ ਪੈਦਾ ਕਰਨ ਦੀ ਅਪੀਲ ਕੀਤੀ ਹੈ। ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਅਨੁਸਾਰ ਸਿੱਖਿਆ ਉਹ ਹੈ ਜੋ ਮਨੁੱਖ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਪੜ੍ਹਾਉਂਦੀ ਹੈ, ਉਸਨੂੰ ਉਸਦੇ ਹੱਕਾਂ ਪ੍ਰਤੀ ਸੁਚੇਤ ਕਰਦੀ ਹੈ ਅਤੇ ਉਸਨੂੰ ਆਪਣੇ ਹੱਕਾਂ ਲਈ ਲੜਨ ਲਈ ਪ੍ਰੇਰਿਤ ਕਰਦੀ ਹੈ।