- ਰਾਸ਼ਟਰੀ
- No Comment
ਜੰਮੂ-ਕਸ਼ਮੀਰ ਦੀਆਂ 40 ਸੀਟਾਂ ‘ਤੇ ਵੋਟਿੰਗ : ਅਮਿਤ ਸ਼ਾਹ ਨੇ ਕਿਹਾ- ਅਜਿਹੀ ਸਰਕਾਰ ਚੁਣੋ ਜੋ ਵੱਖਵਾਦ ਅਤੇ ਪਰਿਵਾਰਵਾਦ ਨੂੰ ਦੂਰ ਰੱਖੇ
ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ 10 ਸਾਲ ਬਾਅਦ ਚੋਣਾਂ ਹੋ ਰਹੀਆਂ ਹਨ, ਇਸ ਲਈ ਜਿਹੜੇ ਲੋਕ ਕਹਿੰਦੇ ਸਨ ਕਿ ਚੋਣਾਂ ਨਹੀਂ ਹੋਈਆਂ, ਉਨ੍ਹਾਂ ਨੂੰ ਹੁਣ ਮੈਦਾਨ ਵਿਚ ਆ ਕੇ ਵੋਟ ਪਾਉਣੀ ਚਾਹੀਦੀ ਹੈ। ਸਭ ਨੂੰ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ। ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ।
ਆਖਰੀ ਪੜਾਅ ਵਿੱਚ 415 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ। ਗ੍ਰਹਿ ਮੰਤਰੀ ਸ਼ਾਹ ਨੇ ਐਕਸ ‘ਤੇ ਕਿਹਾ- ਅਜਿਹੀ ਸਰਕਾਰ ਚੁਣੋ ਜੋ ਵੱਖਵਾਦ ਅਤੇ ਪਰਿਵਾਰਵਾਦ ਨੂੰ ਦੂਰ ਰੱਖੇ। ਤੀਜੇ ਪੜਾਅ ਵਿੱਚ 169 ਉਮੀਦਵਾਰ ਕਰੋੜਪਤੀ ਹਨ ਅਤੇ 67 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਜੰਮੂ ਦੇ ਨਗਰੋਟਾ ਤੋਂ ਭਾਜਪਾ ਉਮੀਦਵਾਰ ਦੇਵੇਂਦਰ ਸਿੰਘ ਰਾਣਾ ਕੋਲ ਸਭ ਤੋਂ ਵੱਧ 126 ਕਰੋੜ ਰੁਪਏ ਦੀ ਜਾਇਦਾਦ ਹੈ।
18 ਸਤੰਬਰ ਨੂੰ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸੀ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ। 25 ਸਤੰਬਰ ਨੂੰ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ 57.31 ਫੀਸਦੀ ਵੋਟਿੰਗ ਹੋਈ ਸੀ। ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ 10 ਸਾਲ ਬਾਅਦ ਚੋਣਾਂ ਹੋ ਰਹੀਆਂ ਹਨ, ਇਸ ਲਈ ਜਿਹੜੇ ਲੋਕ ਕਹਿੰਦੇ ਸਨ ਕਿ ਚੋਣਾਂ ਨਹੀਂ ਹੋਈਆਂ, ਉਨ੍ਹਾਂ ਨੂੰ ਹੁਣ ਮੈਦਾਨ ਵਿਚ ਆ ਕੇ ਵੋਟ ਪਾਉਣੀ ਚਾਹੀਦੀ ਹੈ। ਸਭ ਨੂੰ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।