ਚੰਡੀਗੜ੍ਹ : ਨਵੇਂ ਮੇਅਰ ਨੇ ਦਿੱਤਾ ਅਸਤੀਫਾ, ‘ਆਪ’ ਦੇ ਤਿੰਨ ਕੌਂਸਲਰ ਭਾਜਪਾ ‘ਚ ਸ਼ਾਮਲ, ਮੇਅਰ ਵਿਵਾਦ ‘ਤੇ ਅੱਜ SC ‘ਚ ਅਹਿਮ ਸੁਣਵਾਈ

ਚੰਡੀਗੜ੍ਹ : ਨਵੇਂ ਮੇਅਰ ਨੇ ਦਿੱਤਾ ਅਸਤੀਫਾ, ‘ਆਪ’ ਦੇ ਤਿੰਨ ਕੌਂਸਲਰ ਭਾਜਪਾ ‘ਚ ਸ਼ਾਮਲ, ਮੇਅਰ ਵਿਵਾਦ ‘ਤੇ ਅੱਜ SC ‘ਚ ਅਹਿਮ ਸੁਣਵਾਈ

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਤਿੰਨੋ ਕੌਂਸਲਰ ਨੇ ਕਿਹਾ ਕਿ ਉਹ ਪੀਐਮ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਚੰਡੀਗੜ੍ਹ ਦੀ ਮੇਅਰ ਚੋਣਾਂ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ, ਉਹ 30 ਜਨਵਰੀ ਨੂੰ ਮੇਅਰ ਚੁਣੇ ਗਏ ਸਨ। ਉਨ੍ਹਾਂ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ।

ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਮੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਪ੍ਰੀਜ਼ਾਈਡਿੰਗ ਅਫਸਰ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ’ਤੇ ਉਨ੍ਹਾਂ ਕੌਂਸਲਰਾਂ ਦੀਆਂ ਵੋਟਾਂ ਦੀ ਨਿਸ਼ਾਨਦੇਹੀ ਕਰਦਾ ਦਿਖਾਈ ਦੇ ਰਿਹਾ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਇਸ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ‘ਤੇ ਰੱਖੀ ਗਈ ਹੈ। ਜਿਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ। ਇਸ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਜਦੋਂ ਕਿ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਉਹ ਪਹਿਲਾਂ ਤੋਂ ਹੀ ਭਾਜਪਾ ਦੇ ਸੰਪਰਕ ਵਿੱਚ ਦੱਸੇ ਜਾਂਦੇ ਹਨ। ਹੁਣ ਭਾਜਪਾ ਕੋਲ 14 ਦੀ ਬਜਾਏ 17 ਕੌਂਸਲਰ ਹਨ ਅਤੇ ਭਾਜਪਾ ਦੇ ਸੰਸਦ ਮੈਂਬਰ ਦੀ ਇੱਕ ਵੋਟ ਪਾਰਟੀ ਦੇ ਖਾਤੇ ਵਿੱਚ ਜਾਵੇਗੀ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਤਿੰਨੋ ਕੌਂਸਲਰ ਨੇ ਕਿਹਾ ਕਿ ਉਹ ਪੀਐਮ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।