- ਪੰਜਾਬ
- No Comment
ਪੰਜਾਬ ‘ਚ ਸਫਰ ਕਰਨਾ ਹੋਇਆ ਮਹਿੰਗਾ, ਬੱਸਾਂ ਦਾ ਕਿਰਾਇਆ ਵਧਿਆ
ਪੰਜਾਬ ਸਰਕਾਰ ਨੂੰ ਬੱਸ ਕਿਰਾਏ ਵਧਾ ਕੇ 150 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। ਟਰਾਂਸਪੋਰਟ ਸਕੱਤਰ ਨੇ ਦੱਸਿਆ ਕਿ ਹੀਟ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐੱਚ.ਵੀ.ਏ.ਸੀ.) ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਬੱਸਾਂ ਦਾ ਸਫ਼ਰ ਮਹਿੰਗਾ ਕਰ ਦਿਤਾ ਹੈ। ਪੰਜਾਬ ਟਰਾਂਸਪੋਰਟ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਕੋਚ ਅਤੇ ਸੁਪਰ ਕੋਚ ਬੱਸਾਂ ਦਾ ਕਿਰਾਇਆ 41 ਤੋਂ 46 ਪੈਸੇ ਪ੍ਰਤੀ ਕਿਲੋਮੀਟਰ ਤੱਕ ਵਧਾਇਆ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੇ ਨਾਲ-ਨਾਲ ਬੱਸਾਂ ਦੇ ਕਿਰਾਏ ‘ਚ ਵੀ ਵਾਧਾ ਕੀਤਾ ਗਿਆ।
ਸਰਕਾਰ ਨੂੰ ਬੱਸ ਕਿਰਾਏ ਵਧਾ ਕੇ 150 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। ਟਰਾਂਸਪੋਰਟ ਸਕੱਤਰ ਨੇ ਦੱਸਿਆ ਕਿ ਹੀਟ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨ (ਐੱਚ.ਵੀ.ਏ.ਸੀ.) ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਜਦਕਿ ਕੋਚ ਬੱਸਾਂ ਦਾ ਕਿਰਾਇਆ 28 ਪੈਸੇ ਪ੍ਰਤੀ ਕਿਲੋਮੀਟਰ ਅਤੇ ਸੁਪਰ ਕੋਚ ਬੱਸਾਂ ਦਾ ਕਿਰਾਇਆ 46 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਗਿਆ ਹੈ। ਇਹ ਫੈਸਲਾ ਸਰਕਾਰ ਨੇ ਕੈਬਨਿਟ ਮੀਟਿੰਗ ਤੋਂ ਦੋ ਦਿਨ ਬਾਅਦ ਹੀ ਜਾਰੀ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਨੇ ਪੈਟਰੋਲ ‘ਤੇ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਵੈਟ ਵਧਾ ਦਿੱਤਾ ਹੈ। ਇਸਦੇ ਨਾਲ ਹੀ 7 ਕਿਲੋਵਾਟ ਤੱਕ ਦੇ ਕੁਨੈਕਸ਼ਨਾਂ ‘ਤੇ ਹੁਣ ਤੱਕ ਦਿੱਤੀ ਜਾਂਦੀ 3 ਰੁਪਏ ਦੀ ਸਬਸਿਡੀ ਵੀ ਵਾਪਸ ਲੈ ਲਈ ਗਈ ਹੈ। ਸਰਕਾਰ ਨੂੰ ਇਨ੍ਹਾਂ ਤੋਂ ਕੁੱਲ 2500 ਕਰੋੜ ਰੁਪਏ ਦੀ ਵਾਧੂ ਆਮਦਨ ਦੀ ਉਮੀਦ ਹੈ। ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਹ ਮੁਫਤ ਬੱਸ ਸੇਵਾ ਸਬਸਿਡੀ ਦੇ ਰੂਪ ‘ਚ ਸਰਕਾਰ ‘ਤੇ ਵੱਡਾ ਬੋਝ ਪਾ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਸਰਕਾਰ ਨੇ ਬੱਸਾਂ ਦੇ ਕਿਰਾਏ ਵਧਾ ਕੇ ਨਾ ਸਿਰਫ ਆਪਣਾ ਮਾਲੀਆ ਵਧਾਉਣ ਦੀ ਕੋਸ਼ਿਸ਼ ਕੀਤੀ ਹੈ, ਸਗੋਂ ਔਰਤਾਂ ਲਈ ਮੁਫਤ ਬੱਸ ਸਫਰ ‘ਤੇ ਸਬਸਿਡੀ ਦੇ ਰੂਪ ਵਿਚ ਖਰਚੇ ਦਾ ਬਦਲ ਲੱਭਣ ਦੀ ਕੋਸ਼ਿਸ਼ ਵੀ ਕੀਤੀ ਹੈ।