ਡੋਨਾਲਡ ਟਰੰਪ ਨੂੰ ਪੋਰਨ ਸਟਾਰ ਮਾਮਲੇ ‘ਚ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਮਿਲੇਗੀ ਸਜ਼ਾ

ਡੋਨਾਲਡ ਟਰੰਪ ਨੂੰ ਪੋਰਨ ਸਟਾਰ ਮਾਮਲੇ ‘ਚ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਮਿਲੇਗੀ ਸਜ਼ਾ

ਜੱਜ ਮਾਰਚੇਨ ਨੇ ਕਿਹਾ ਕਿ ਜੇਕਰ 18 ਸਤੰਬਰ ਨੂੰ ਸਜ਼ਾ ਸੁਣਾਈ ਜਾਂਦੀ ਹੈ ਤਾਂ ਇਹ ਸੰਦੇਸ਼ ਜਾਵੇਗਾ ਕਿ ਇਹ ਸਭ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਜ਼ਾ ਦੀ ਤਰੀਕ ਵਧਾਉਣ ਨਾਲ ਚੋਣਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਖਤਮ ਹੋ ਗਈ ਹੈ।

ਡੋਨਾਲਡ ਟਰੰਪ ਲਈ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਰਾਹਤ ਦੀ ਖਬਰ ਸਾਹਮਣੇ ਆ ਰਹੀ ਹੈ। ਮੈਨਹਟਨ ਕੋਰਟ ਨੇ ਪੋਰਨ ਸਟਾਰ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡੀ ਰਾਹਤ ਦਿੱਤੀ ਹੈ। ਰਾਸ਼ਟਰਪਤੀ ਚੋਣਾਂ ਤੋਂ ਬਾਅਦ ਉਸਨੂੰ ਸਜ਼ਾ ਸੁਣਾਈ ਜਾਵੇਗੀ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਜੁਆਨ ਮਾਰਚੇਨ ਨੇ ਕਿਹਾ ਕਿ ਟਰੰਪ ਦੀ ਸਜ਼ਾ ਦਾ ਐਲਾਨ 26 ਨਵੰਬਰ ਨੂੰ ਕੀਤਾ ਜਾਵੇਗਾ।

ਅਮਰੀਕਾ ‘ਚ 5 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਟਰੰਪ ਨੂੰ ਜੁਲਾਈ ਵਿਚ ਹੀ ਸਜ਼ਾ ਸੁਣਾਈ ਜਾਣੀ ਸੀ। ਹਾਲਾਂਕਿ, ਫਿਰ ਇਸਨੂੰ 18 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਇਸ ਨੂੰ 68 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਦਰਅਸਲ, ਇਸ ਸਾਲ 30 ਮਈ ਨੂੰ ਅਦਾਲਤ ਨੇ ਟਰੰਪ ਨੂੰ 2016 ਦੇ ਚੋਣ ਪ੍ਰਚਾਰ ਦੌਰਾਨ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਅਤੇ ਕਾਰੋਬਾਰੀ ਰਿਕਾਰਡ ਨੂੰ ਖਤਮ ਕਰਨ ਦੇ 34 ਮਾਮਲਿਆਂ ਵਿੱਚ ਦੋਸ਼ੀ ਪਾਇਆ ਸੀ। ਟਰੰਪ ਕਿਸੇ ਅਪਰਾਧ ਲਈ ਦੋਸ਼ੀ ਪਾਏ ਜਾਣ ਵਾਲੇ ਪਹਿਲੇ ਮੌਜੂਦਾ ਜਾਂ ਸਾਬਕਾ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ।

ਜੱਜ ਨੇ ਕਿਹਾ- ਇਸ ਗੱਲ ਦੀ ਸੰਭਾਵਨਾ ਹੈ ਕਿ ਇਹ ਫੈਸਲਾ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਿਤ ਕਰੇਗਾ, ਜੱਜ ਮਾਰਚੇਨ ਨੇ ਕਿਹਾ ਕਿ ਜੇਕਰ 18 ਸਤੰਬਰ ਨੂੰ ਸਜ਼ਾ ਸੁਣਾਈ ਜਾਂਦੀ ਹੈ ਤਾਂ ਇਹ ਸੰਦੇਸ਼ ਜਾਵੇਗਾ ਕਿ ਇਹ ਸਭ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਜ਼ਾ ਦੀ ਤਰੀਕ ਵਧਾਉਣ ਨਾਲ ਚੋਣਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਖਤਮ ਹੋ ਗਈ ਹੈ। ਜਿਕਰਯੋਗ ਹੈ ਕਿ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣ ਕਾਰਨ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਦੋਸ਼ੀ ਠਹਿਰਾਏ ਜਾਣ ਦੇ ਮਾਮਲੇ ਨੂੰ ਖਤਮ ਕਰਨ ਦੀ ਮੰਗ ਵੀ ਕੀਤੀ ਹੈ। ਇਸ ਬਾਰੇ ਫੈਸਲਾ ਜਲਦੀ ਹੀ ਆਉਣ ਵਾਲਾ ਹੈ।