ਕੇਂਦਰ ਨਾਲ ਮੀਟਿੰਗ ‘ਚ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣੀ, ਪੰਜਾਬ ਦੇ ਕਿਸਾਨ ਅੱਜ ਕਰਨਗੇ ਦਿੱਲੀ ਵੱਲ ਮਾਰਚ

ਕੇਂਦਰ ਨਾਲ ਮੀਟਿੰਗ ‘ਚ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣੀ, ਪੰਜਾਬ ਦੇ ਕਿਸਾਨ ਅੱਜ ਕਰਨਗੇ ਦਿੱਲੀ ਵੱਲ ਮਾਰਚ

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਅਤੇ ਹੋਰ ਕੇਸ ਵਾਪਸ ਲੈਣ ’ਤੇ ਸਹਿਮਤੀ ਬਣੀ। ਇਸਦੇ ਨਾਲ ਹੀ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ।

ਪੰਜਾਬ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਸਹਿਮਤੀ ਬਣਦੀ ਹੋਈ ਨਜ਼ਰ ਨਹੀਂ ਆ ਰਹੀ ਹੈ। ਹੁਣ ਪੰਜਾਬ ਦੇ ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਸੋਮਵਾਰ ਨੂੰ ਚੰਡੀਗੜ੍ਹ ਵਿੱਚ ਤਿੰਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਐਫਆਈਆਰ ਅਤੇ ਹੋਰ ਕੇਸ ਵਾਪਸ ਲੈਣ ’ਤੇ ਸਹਿਮਤੀ ਬਣੀ।

ਇਸਦੇ ਨਾਲ ਹੀ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਅਤੇ ਕਰਜ਼ਾ ਮੁਆਫ਼ੀ ਅਟਕ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਵਿੱਚ ਹੋਈ। ਕੇਂਦਰ ਦੀ ਤਰਫੋਂ, ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਮੀਟਿੰਗ ਵਿੱਚ ਸ਼ਾਮਲ ਹੋਏ। ਇਸਤੋਂ ਪਹਿਲਾ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਜਲੰਧਰ ਵਿੱਚ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਾਂਗਰਸ ਦੇ ਮੁਕਾਬਲੇ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਹਨ। ਸਾਡੀ ਸਰਕਾਰ ਵਿੱਚ ਕਿਸਾਨਾਂ ਦੀ ਸੁਣੀ ਜਾਂਦੀ ਹੈ, ਪਰ ਕਾਂਗਰਸ ਦੇ ਸਮੇਂ ਅਜਿਹਾ ਨਹੀਂ ਹੋਇਆ। ਮੋਦੀ ਸਰਕਾਰ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਤੀ ਤਹਿਤ ਕਿਸਾਨਾਂ ਵਿੱਚ 2.80 ਲੱਖ ਕਰੋੜ ਰੁਪਏ ਵੰਡੇ ਗਏ ਹਨ।

ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀ ਸਰਕਾਰ ਲਗਭਗ 3 ਲੱਖ ਕਰੋੜ ਰੁਪਏ ਦੀ ਯੂਰੀਆ ਖਾਦ ‘ਤੇ ਸਬਸਿਡੀ ਦੇ ਰਹੀ ਹੈ। ਦੁਨੀਆ ਭਰ ਵਿੱਚ ਖਾਦ ਦੀਆਂ ਕੀਮਤਾਂ ਵਧੀਆਂ ਹਨ, ਪਰ ਭਾਰਤ ਵਿੱਚ ਨਹੀਂ। ਅਨੁਰਾਗ ਠਾਕੁਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਐਮਐਸਪੀ ਦੇ ਨਾਂ ‘ਤੇ ਕਿਸਾਨਾਂ ਨੂੰ ਭੜਕਾ ਰਹੀਆਂ ਹਨ। ਅਨੁਰਾਗ ਠਾਕੁਰ ਸੋਮਵਾਰ ਨੂੰ ਬੀਐਸਐਫ ਹੈੱਡਕੁਆਰਟਰ ਜਲੰਧਰ ਆਏ ਸਨ। ਕਿਸਾਨ ਸੰਘਰਸ਼ ਬਾਰੇ ਠਾਕੁਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਨੂੰ ਲੈ ਕੇ ਵੀ ਕਈ ਕਦਮ ਚੁੱਕੇ ਹਨ। ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੁਝ ਨਹੀਂ ਕੀਤਾ। ਕਾਂਗਰਸ ਸਰਕਾਰ ਦੇ ਮੁਕਾਬਲੇ ਅਸੀਂ ਕਿਸਾਨਾਂ ਤੋਂ ਦੁੱਗਣੇ ਤੋਂ ਵੱਧ ਮੁੱਲ ਖਰੀਦੇ ਅਤੇ ਵੱਧ ਭਾਅ ਵੀ ਅਦਾ ਕੀਤੇ।