ਪੰਜਾਬ ਵਿਚ ਵਿਜੇ ਰੂਪਾਣੀ ਸੰਭਾਲਣਗੇ ਭਾਜਪਾ ਇੰਚਾਰਜ ਦੀ ਕਮਾਨ, ਸਹਿ ਇੰਚਾਰਜ ਦੀ ਜ਼ਿੰਮੇਵਾਰੀ ਡਾ. ਨਰਿੰਦਰ ਰੈਨਾ ਨੂੰ ਸੋਂਪੀ ਗਈ

ਪੰਜਾਬ ਵਿਚ ਵਿਜੇ ਰੂਪਾਣੀ ਸੰਭਾਲਣਗੇ ਭਾਜਪਾ ਇੰਚਾਰਜ ਦੀ ਕਮਾਨ, ਸਹਿ ਇੰਚਾਰਜ ਦੀ ਜ਼ਿੰਮੇਵਾਰੀ ਡਾ. ਨਰਿੰਦਰ ਰੈਨਾ ਨੂੰ ਸੋਂਪੀ ਗਈ

ਜਲੰਧਰ ਜ਼ਿਮਨੀ ਚੋਣਾਂ ਤੋਂ ਬਾਅਦ ਭਾਜਪਾ ਦੀ ਨਜ਼ਰ ਸੂਬੇ ‘ਚ ਹੋਣ ਵਾਲੀਆਂ ਚਾਰ ਵਿਧਾਨ ਸਭਾਵਾਂ ਅਤੇ 5 ਨਗਰ ਨਿਗਮਾਂ ਅਤੇ 39 ਨਗਰ ਕੌਂਸਲਾਂ ਦੀਆਂ ਉਪ ਚੋਣਾਂ ‘ਤੇ ਹੈ।

ਭਾਰਤੀ ਜਨਤਾ ਪਾਰਟੀ ਲਗਾਤਾਰ ਪੰਜਾਬ ਵਿਚ ਪਾਰਟੀ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਨੇ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਪੰਜਾਬ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ‘ਤੇ ਮੁੜ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਸੂਬਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸਦੇ ਨਾਲ ਹੀ ਸਹਿ ਇੰਚਾਰਜ ਦੀ ਜ਼ਿੰਮੇਵਾਰੀ ਵੀ ਡਾ. ਨਰਿੰਦਰ ਰੈਨਾ ਨੂੰ ਸੋਂਪੀ ਗਈ ਹੈ। ਦੱਸ ਦੇਈਏ ਕਿ ਵਿਜੇ ਰੂਪਾਨੀ ਲੋਕ ਸਭਾ ਚੋਣਾਂ ਵਿੱਚ ਵੀ ਸੂਬਾ ਇੰਚਾਰਜ ਸਨ। ਇਸ ਚੋਣ ਵਿੱਚ ਭਾਵੇਂ ਭਾਜਪਾ ਕੋਈ ਵੀ ਸੀਟ ਨਹੀਂ ਜਿੱਤ ਸਕੀ, ਪਰ ਭਾਜਪਾ 18.57 ਫੀਸਦੀ ਵੋਟਾਂ ਨਾਲ ਪੰਜਾਬ ਵਿੱਚ ਤੀਜੇ ਨੰਬਰ ‘ਤੇ ਰਹੀ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਭਾਜਪਾ ਨੇ ਪੰਜਾਬ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਜਲੰਧਰ ਜ਼ਿਮਨੀ ਚੋਣਾਂ ਤੋਂ ਬਾਅਦ ਭਾਜਪਾ ਦੀ ਨਜ਼ਰ ਸੂਬੇ ‘ਚ ਹੋਣ ਵਾਲੀਆਂ ਚਾਰ ਵਿਧਾਨ ਸਭਾਵਾਂ ਅਤੇ 5 ਨਗਰ ਨਿਗਮਾਂ ਅਤੇ 39 ਨਗਰ ਕੌਂਸਲਾਂ ਦੀਆਂ ਉਪ ਚੋਣਾਂ ‘ਤੇ ਹੈ। ਮੰਨਿਆ ਜਾ ਰਿਹਾ ਹੈ ਕਿ ਰੂਪਾਨੀ ਹੁਣ ਪੰਜਾਬ ਨੂੰ ਸਮਝਣ ਲੱਗ ਪਏ ਹਨ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੱਡੀ ਪੱਧਰ ‘ਤੇ ਸ਼ਾਮਲ ਕਰਵਾਇਆ ਸੀ। ਜਿਸ ਵਿੱਚ ਵਿਜੇ ਰੂਪਾਨੀ ਦੀ ਵੀ ਅਹਿਮ ਭੂਮਿਕਾ ਸੀ। ਮੰਨਿਆ ਜਾ ਰਿਹਾ ਹੈ ਕਿ ਉਸ ਭਰੋਸੇ ਨੂੰ ਕਾਇਮ ਰੱਖਣ ਲਈ ਪਾਰਟੀ ਨੇ ਪੰਜਾਬ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ।