ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਕੀਤਾ ਮੁਅੱਤਲ

ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਕੀਤਾ ਮੁਅੱਤਲ

ਦਵਿੰਦਰ ਯਾਦਵ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਾਰ-ਵਾਰ ਸਮਝਾਉਣ ਦੇ ਬਾਵਜੂਦ ਵਿਕਰਮਜੀਤ ਸਿੰਘ ਚੌਧਰੀ ਪਾਰਟੀ ਵਿਰੋਧੀ ਬਿਆਨਬਾਜ਼ੀ ਕਰ ਰਹੇ ਹਨ। ਜਿਸ ਕਾਰਨ ਉਸ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਕਾਂਗਰਸ ਤੋਂ ਇਕ ਵੱਡੀ ਖਬਰ ਆ ਰਹੀ ਹੈ ਕਿ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿਤਾ ਹੈ। ਕਾਂਗਰਸ ਨੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਬਿਆਨਬਾਜ਼ੀ ਲਈ ਮੁਅੱਤਲ ਕਰ ਦਿੱਤਾ ਹੈ।

ਵਿਕਰਮਜੀਤ ਦੀ ਮਾਤਾ ਅਤੇ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਸੀ। ਜਲੰਧਰ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇਣ ਦਾ ਚੌਧਰੀ ਪਰਿਵਾਰ ਵਿਰੋਧ ਕਰ ਰਿਹਾ ਸੀ। ਵਿਕਰਮਜੀਤ ਪਾਰਟੀ ਦੇ ਦੂਜੇ ਵਿਧਾਇਕ ਹਨ ਜਿਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੂੰ ਵੀ ਮੁਅੱਤਲ ਕਰ ਦਿੱਤਾ ਸੀ।

ਵਿਧਾਨ ਸਭਾ ਵਿੱਚ ਕਾਂਗਰਸ ਦੇ 18 ਵਿਧਾਇਕ ਹਨ। ਇਸ ਵਿੱਚੋਂ ਚੱਬੇਵਾਲ ਤੋਂ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਪਾਰਟੀ ਅਤੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਕੇ ‘ਆਪ’ ਵੱਲੋਂ ਲੋਕ ਸਭਾ ਉਮੀਦਵਾਰ ਬਣੇ ਹਨ। ਫਿਲਹਾਲ ਕਾਂਗਰਸ ਦੇ ਸਿਰਫ 17 ਵਿਧਾਇਕ ਬਚੇ ਹਨ। ਜਦੋਂਕਿ ਮੁਅੱਤਲ ਕੀਤੇ ਗਏ ਦੋਵੇਂ ਵਿਧਾਇਕਾਂ ਦੇ ਭਾਜਪਾ ਨਾਲ ਅਸਿੱਧੇ ਸਬੰਧ ਹਨ, ਜਿਸ ਕਾਰਨ ਕਾਂਗਰਸ ਦੇ ਸਿਰਫ਼ 15 ਵਿਧਾਇਕ ਹੀ ਰਹਿ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਰਾਜਨੀਤੀ ਵਿੱਚ ਤਿੰਨ ਸਾਲਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਅਤੇ ਵਿਧਾਇਕ ਨੂੰ ਮੁਅੱਤਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ, ਜੋ ਹੁਣ ਭਾਜਪਾ ਵਿੱਚ ਹੈ। ਪਾਰਟੀ ਦੇ ਸੂਬਾ ਪ੍ਰਭਾਰੀ ਦਵਿੰਦਰ ਯਾਦਵ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਾਰ-ਵਾਰ ਸਮਝਾਉਣ ਦੇ ਬਾਵਜੂਦ ਚੌਧਰੀ ਵਿਕਰਮਜੀਤ ਚੌਧਰੀ ਪਾਰਟੀ ਵਿਰੋਧੀ ਬਿਆਨਬਾਜ਼ੀ ਕਰ ਰਹੇ ਹਨ। ਜਿਸ ਕਾਰਨ ਉਸ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।