ਅਕਾਲੀ ਦਲ ਨੂੰ ਝਟਕਾ, ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਪਨ ਸੂਦ ਕਾਕਾ ਭਾਜਪਾ ‘ਚ ਹੋਏ ਸ਼ਾਮਿਲ

ਅਕਾਲੀ ਦਲ ਨੂੰ ਝਟਕਾ, ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਪਨ ਸੂਦ ਕਾਕਾ ਭਾਜਪਾ ‘ਚ ਹੋਏ ਸ਼ਾਮਿਲ

ਕਾਕਾ ਸੂਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਟਿਕਟ ਦੇਣ ਦਾ ਵਾਅਦਾ ਕਰਨ ਅਤੇ ਬਾਅਦ ਵਿੱਚ ਟਿਕਟ ਨਾ ਦੇਣ ਤੋਂ ਨਾਰਾਜ਼ ਸਨ। ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਪੰਜਾਬ ਦੇ ਕਈ ਨੇਤਾ ਲੋਕਸਭਾ ਚੋਣਾਂ ਤੋਂ ਪਹਿਲਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਨੇਤਾਵਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਹਰ ਰੋਜ਼ ਕੋਈ ਨਾ ਕੋਈ ਵੱਡਾ ਆਗੂ ਕਿਸੇ ਨਾ ਕਿਸੇ ਪਾਰਟੀ ਵਿੱਚ ਦਾਖ਼ਲ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੁਧਿਆਣਾ ਵਿੱਚ ਵੀ ਵੱਡਾ ਝਟਕਾ ਲੱਗਾ ਹੈ। ਵਿਪਨ ਸੂਦ ਕਾਕਾ, ਜਿਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਰੀਬ ਇੱਕ ਸਾਲ ਪਹਿਲਾਂ ਲੋਕ ਸਭਾ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਸੂਤਰ ਦੱਸਦੇ ਹਨ ਕਿ ਕਾਕਾ ਸੂਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਟਿਕਟ ਦੇਣ ਦਾ ਵਾਅਦਾ ਕਰਨ ਅਤੇ ਬਾਅਦ ਵਿੱਚ ਟਿਕਟ ਨਾ ਦੇਣ ਤੋਂ ਨਾਰਾਜ਼ ਸਨ। ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਹੁਣ ਵਿਪਨ ਸੂਦ ਕਾਕਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਕਾ ਸੂਦ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਘਰ ਵਾਪਸ ਚਲੇ ਗਏ ਹਨ। 2016 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਵਿਪਨ ਸੂਦ ਕਾਕਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਗਠਜੋੜ ਤੋਂ ਬਾਅਦ ਹਲਕਾ ਕੇਂਦਰੀ ਤੋਂ ਕਾਕਾ ਸੂਦ ਨੂੰ ਉਮੀਦਵਾਰ ਬਣਾਇਆ ਗਿਆ। ਕਾਕਾ ਸੂਦ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।

ਲੁਧਿਆਣਾ ਵਿੱਚ ਹੋਏ ਇੱਕ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਕਾ ਸੂਦ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਕਾਕਾ ਸੂਦ ਅਕਾਲੀ ਦਲ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਮੁੜ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ।