ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕਸਭਾ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕਸਭਾ ਉਮੀਦਵਾਰ ਐਲਾਨਿਆ

ਰਣਨੀਤੀ ਦੇ ਹਿੱਸੇ ਵਜੋਂ, ਅਕਾਲੀ ਦਲ ਨੇ ਇਨ੍ਹਾਂ ਸੀਟਾਂ ‘ਤੇ ਤਜਰਬੇਕਾਰ ਅਤੇ ਸਿਆਸੀ ਵਿਰਾਸਤ ਵਾਲੇ ਨੇਤਾਵਾਂ ਨੂੰ ਮੌਕਾ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਤਿੰਨ ਵਾਰ ਸੰਸਦ ਮੈਂਬਰ ਹਰਸਿਮਰਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪੰਜਾਬ ਦੀ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਲੋਕਸਭਾ ਚੋਣਾਂ ਦੀ ਤਿਆਰੀ ਜ਼ੋਰਾ ਸ਼ੋਰਾਂ ਨਾਲ ਸ਼ੁਰੂ ਕਰ ਦਿਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਐਲਾਨ ਦੇ ਨਾਲ ਹੀ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ, ਜਲੰਧਰ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਰਣਨੀਤੀ ਦੇ ਹਿੱਸੇ ਵਜੋਂ, ਅਕਾਲੀ ਦਲ ਨੇ ਇਨ੍ਹਾਂ ਸੀਟਾਂ ‘ਤੇ ਤਜਰਬੇਕਾਰ ਅਤੇ ਸਿਆਸੀ ਵਿਰਾਸਤ ਵਾਲੇ ਨੇਤਾਵਾਂ ਨੂੰ ਮੌਕਾ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਤਿੰਨ ਵਾਰ ਸੰਸਦ ਮੈਂਬਰ ਹਰਸਿਮਰਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਦੂਜੇ ਪਾਸੇ ਭਾਜਪਾ ਨੇ ਅਜੇ ਚਾਰ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਹੈ। ਇਸ ਤੋਂ ਇਲਾਵਾ ਕਾਂਗਰਸ ਪੰਜ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵੀ ਵਿਚਾਰ ਵਟਾਂਦਰਾ ਕਰ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪੰਜਾਬ ਲਈ ਸੱਤਵੇਂ ਪੜਾਅ ਦੀ ਵੋਟਿੰਗ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਖਰੀ ਪੜਾਅ ਯਾਨੀ 1 ਜੂਨ 2024 ਨੂੰ ਵੋਟਾਂ ਪੈਣਗੀਆਂ। ਇਸ ਤੋਂ ਤਿੰਨ ਦਿਨ ਬਾਅਦ ਯਾਨੀ 4 ਜੂਨ 2024 ਨੂੰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਅਤੇ ਚੋਣ ਨਤੀਜੇ ਐਲਾਨੇ ਜਾਣਗੇ।