ਭਾਰਤ-ਅਮਰੀਕਾ ਮਿਲ ਕੇ ਮਾਨਸਿਕ ਸਿਹਤ ਚੁਣੌਤੀਆਂ ਨਾਲ ਨਜਿੱਠ ਸਕਦੇ ਹਨ : ਡਾ. ਵਿਵੇਕ ਮੂਰਤੀ

ਭਾਰਤ-ਅਮਰੀਕਾ ਮਿਲ ਕੇ ਮਾਨਸਿਕ ਸਿਹਤ ਚੁਣੌਤੀਆਂ ਨਾਲ ਨਜਿੱਠ ਸਕਦੇ ਹਨ : ਡਾ. ਵਿਵੇਕ ਮੂਰਤੀ

ਮੂਰਤੀ ਨੇ ਕਿਹਾ ਕਿ ਪਿਛਲੇ ਛੇ ਦਹਾਕਿਆਂ ਤੋਂ ਅਮਰੀਕਾ ਅਤੇ ਭਾਰਤ ਨੇ ਚੇਚਕ, ਪੋਲੀਓ, ਐੱਚਆਈਵੀ, ਤਪਦਿਕ ਅਤੇ ਕੋਵਿਡ-19 ਵਰਗੀਆਂ ਸਿਹਤ ਚੁਣੌਤੀਆਂ ‘ਤੇ ਮਿਲ ਕੇ ਕੰਮ ਕੀਤਾ ਹੈ ਅਤੇ ਹੁਣ ਮਾਨਸਿਕ ਸਿਹਤ ਲਈ ਵੀ ਅਜਿਹਾ ਹੀ ਕਰਨ ਦੀ ਲੋੜ ਹੈ।

ਅਮਰੀਕਾ ਦੇ ਸਰਜਨ ਜਨਰਲ ਡਾਕਟਰ ਵਿਵੇਕ ਮੂਰਤੀ ਦਾ ਕਹਿਣਾ ਹੈ ਕਿ ਮਾਨਸਿਕ ਸਿਹਤ ਇੱਕ ਅਹਿਮ ਮੁੱਦਾ ਜਿਸ ‘ਤੇ ਸਭ ਨੂੰ ਧਿਆਨ ਦੇਣ ਦੀ ਜਰੂਰਤ ਹੈ। ਇਸ ਨੂੰ ਪਹਿਲ ਦੇ ਆਧਾਰ ‘ਤੇ ਤੇਜ਼ ਕਰਨ ਦਾ ਸਮਾਂ ਆ ਗਿਆ ਹੈ, ਕਿਉਂਕਿ ਇਸ ਦੇ ਸਿੱਟੇ ਬਹੁਤ ਗੰਭੀਰ ਹੋ ਰਹੇ ਹਨ। ਭਾਰਤ ਅਤੇ ਅਮਰੀਕਾ ਮਿਲ ਕੇ ਇਸ ਦੀਆਂ ਚੁਣੌਤੀਆਂ ਨਾਲ ਨਜਿੱਠ ਸਕਦੇ ਹਨ।

ਮੂਰਤੀ ਨੇ ਕਿਹਾ ਕਿ ਪਿਛਲੇ ਛੇ ਦਹਾਕਿਆਂ ਤੋਂ ਅਮਰੀਕਾ ਅਤੇ ਭਾਰਤ ਨੇ ਚੇਚਕ, ਪੋਲੀਓ, ਐੱਚਆਈਵੀ, ਤਪਦਿਕ ਅਤੇ ਕੋਵਿਡ-19 ਵਰਗੀਆਂ ਸਿਹਤ ਚੁਣੌਤੀਆਂ ‘ਤੇ ਮਿਲ ਕੇ ਕੰਮ ਕੀਤਾ ਹੈ ਅਤੇ ਹੁਣ ਮਾਨਸਿਕ ਸਿਹਤ ਲਈ ਵੀ ਅਜਿਹਾ ਹੀ ਕਰਨ ਦੀ ਲੋੜ ਹੈ। ਜਿੱਥੇ ਅਸੀਂ ਇੱਕ ਦੂਜੇ ਤੋਂ ਸਿੱਖ ਸਕਦੇ ਹਾਂ, ਪ੍ਰੋਗਰਾਮਾਂ ਵਿੱਚ ਸਹਿਯੋਗ ਕਰ ਸਕਦੇ ਹਾਂ ਅਤੇ ਇੱਕ ਦੂਜੇ ਦਾ ਸਮਰਥਨ ਕਰ ਸਕਦੇ ਹਾਂ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸਹਿਯੋਗ ਨਾਲ ਨਾ ਸਿਰਫ ਦੋਵਾਂ ਦੇਸ਼ਾਂ ਨੂੰ ਸਗੋਂ ਪੂਰੀ ਦੁਨੀਆ ਨੂੰ ਫਾਇਦਾ ਹੋ ਸਕਦਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋਸਾਇੰਸ (ਨਿਮਹਾਂਸ) ਦੇ ਦੌਰੇ ਦੌਰਾਨ ਇਹ ਗੱਲਾਂ ਕਹੀਆਂ।

ਨਿਮਹਾਂਸ ਦੇ ਮਾਹਿਰਾਂ ਨਾਲ ਮੁਲਾਕਾਤ ਕਰਨ ਦੇ ਨਾਲ, ਮੂਰਤੀ ਨੇ ਮਾਨਸਿਕ ਸਿਹਤ ਨਾਲ ਸਬੰਧਤ ਸਾਂਝੇ ਖੋਜ ਪ੍ਰੋਜੈਕਟਾਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਅਮਰੀਕਾ ਅਤੇ ਭਾਰਤ ਦੀਆਂ ਸਿਹਤ ਸੰਸਥਾਵਾਂ ਦਰਮਿਆਨ ਸਹਿਯੋਗ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਇਸ ਸਾਂਝੇਦਾਰੀ ਨੂੰ ਵਧਾਉਣ ਦੀ ਉਮੀਦ ਪ੍ਰਗਟਾਈ। ਮੂਰਤੀ ਨੂੰ ਰਾਸ਼ਟਰਪਤੀ ਜੋਅ ਬਿਡੇਨ ਦੁਆਰਾ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਅਮਰੀਕਾ ਦੇ ਚੋਟੀ ਦੇ ਡਾਕਟਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ‘ਤੇ ਜਨਤਕ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਚਾਰਜ ਦਿਤਾ ਗਿਆ ਹੈ। ਉਹ ਅਮਰੀਕਾ ‘ਚ ਭਾਰਤੀ ਮੂਲ ਦੇ ਪਹਿਲੇ ਸਰਜਨ ਜਨਰਲ ਹਨ ਅਤੇ ਉਨ੍ਹਾਂ ਦੇ ਮਾਤਾ-ਪਿਤਾ ਕਰਨਾਟਕ ਤੋਂ ਹਨ।