ਲੋਕਸਭਾ ਚੋਣਾਂ 2024 : ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ‘ਚ ਪਾਈ ਆਪਣੀ ਵੋਟ

ਲੋਕਸਭਾ ਚੋਣਾਂ 2024 : ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ‘ਚ ਪਾਈ ਆਪਣੀ ਵੋਟ

ਪੰਜਾਬ ‘ਚ ਇਸ ਵਾਰ ਮੁਕਾਬਲਾ ਮੁੱਖ ਤੌਰ ‘ਤੇ ਚਾਰ ਪਾਰਟੀਆਂ ਦੇ 52 ਉਮੀਦਵਾਰਾਂ ਵਿਚਾਲੇ ਹੈ, ਪਰ ਕਈ ਸੀਟਾਂ ‘ਤੇ ਬਹੁ-ਚਰਚਿਤ ਹੋਣ ਕਾਰਨ ਮੁਕਾਬਲਾ ਦਿਲਚਸਪ ਬਣਿਆ ਹੋਇਆ ਹੈ।

ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁਕੀ ਹੈ। ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ‘ਚ ਇਸ ਵਾਰ ਮੁਕਾਬਲਾ ਮੁੱਖ ਤੌਰ ‘ਤੇ ਚਾਰ ਪਾਰਟੀਆਂ ਦੇ 52 ਉਮੀਦਵਾਰਾਂ ਵਿਚਾਲੇ ਹੈ, ਪਰ ਕਈ ਸੀਟਾਂ ‘ਤੇ ਬਹੁ-ਚਰਚਿਤ ਹੋਣ ਕਾਰਨ ਮੁਕਾਬਲਾ ਦਿਲਚਸਪ ਬਣਿਆ ਹੋਇਆ ਹੈ। ਸਾਬਕਾ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਲੰਧਰ ‘ਚ ਆਪਣੀ ਵੋਟ ਪਾਈ। ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਵੋਟ ਪਾਈ । ਉਨ੍ਹਾਂ ਲੋਕਾਂ ਨੂੰ ਵਿਕਾਸ ਲਈ ਵੋਟ ਪਾਉਣ ਦੀ ਅਪੀਲ ਕੀਤੀ।

ਮੁਹਾਲੀ ਤੋਂ ‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਹਾਨ ਤਿਉਹਾਰ ਹੈ। ਅੱਜ ਵੋਟਿੰਗ ਦਾ ਆਖਰੀ ਪੜਾਅ ਹੈ। ਅੱਜ ਦੇਸ਼ ਵਾਸੀਆਂ ਵੱਲੋਂ ਦਿੱਤੀ ਗਈ ਹਰ ਵੋਟ ਤੈਅ ਕਰੇਗੀ ਕਿ ਇਸ ਦੇਸ਼ ਦੀ ਦਿਸ਼ਾ ਅਤੇ ਦਸ਼ਾ ਕੀ ਹੋਵੇਗੀ। ਸਾਡੇ ਦੇਸ਼ ਦਾ ਲੋਕਤੰਤਰ ਕਿੰਨਾ ਮਜਬੂਤ ਹੋਵੇਗਾ ਇਸ ਦਾ ਫੈਸਲਾ ਅੱਜ ਦੇਸ਼ ਦੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਕਰਨਗੇ। ਬਹੁਤ ਲੰਬੇ ਸੰਘਰਸ਼ ਤੋਂ ਬਾਅਦ ਦੇਸ਼ ਵਾਸੀਆਂ ਨੂੰ ਵੋਟ ਦਾ ਅਧਿਕਾਰ ਮਿਲਿਆ ਹੈ। ਅੱਜ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੀ ਵੋਟ ਪਾਓ।

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਲੋਕ ਸਭਾ ਦੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਖਨੌਰ ਦੇ ਪੋਲਿਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਵਾਰ ਚੋਣ ਕਮਿਸ਼ਨ ਨੇ 70 ਫੀਸਦੀ ਤੋਂ ਵੱਧ ਵੋਟਿੰਗ ਦਾ ਟੀਚਾ ਰੱਖਿਆ ਹੈ। ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਤੋਂ ਪਹਿਲਾਂ 1977 ਅਤੇ 2014 ‘ਚ ਵੋਟਿੰਗ 70 ਫੀਸਦੀ ਨੂੰ ਪਾਰ ਕਰ ਗਈ ਸੀ। 2019 ‘ਚ ਇਹ 65.96 ਫੀਸਦੀ ਸੀ। ਇਸ ਵਾਰ ਗਰਮੀਆਂ ਦਾ ਮੌਸਮ ਹੈ, ਪਰ ਕਮਿਸ਼ਨ ਨੂੰ ਭਰੋਸਾ ਹੈ ਕਿ ਲੋਕ 2019 ਦੇ ਅੰਕੜਿਆਂ ਨੂੰ ਪਛਾੜ ਕੇ ਰਿਕਾਰਡ ਕਾਇਮ ਕਰਨਗੇ। ਇਸ ਦੇ ਲਈ ਪੋਲਿੰਗ ਸਟੇਸ਼ਨਾਂ ‘ਤੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।