- ਪੰਜਾਬ
- No Comment
ਪਟਿਆਲਾ ਲਾਅ ਯੂਨੀਵਰਸਿਟੀ ‘ਚ ਹੰਗਾਮਾ : ਮਹਿਲਾ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ, ਵਾਈਸ ਚਾਂਸਲਰ ਨੂੰ ਹਟਾਇਆ ਜਾਵੇ
ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਲੜਕੀਆਂ ਨਾਲ ਸਬੰਧਤ ਇਸ ਨਾਜ਼ੁਕ ਮਾਮਲੇ ਵਿੱਚ ਵੀਸੀ ਨੇ ਹਾਲੇ ਤੱਕ ਇਸ ਮਾਮਲੇ ਦੇ ਹੱਲ ਲਈ ਸਾਂਝੀ ਕਮੇਟੀ ਦਾ ਗਠਨ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਤੁਰੰਤ ਵੀਸੀ ਦੇ ਅਹੁਦੇ ਤੋਂ ਹਟਾਇਆ ਜਾਵੇ।
ਪਟਿਆਲਾ ਲਾਅ ਯੂਨੀਵਰਸਿਟੀ ‘ਚ ਹੰਗਾਮਾ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇਹ ਮਾਮਲਾ ਰਾਸ਼ਟਰਪਤੀ ਦੌਪਦੀ ਮੁਰਮੂ ਤੱਕ ਵੀ ਪਹੁੰਚ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ ਦੇ ਵਾਈਸ ਚਾਂਸਲਰ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ।
ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਲੜਕੀਆਂ ਨਾਲ ਸਬੰਧਤ ਇਸ ਨਾਜ਼ੁਕ ਮਾਮਲੇ ਵਿੱਚ ਵੀਸੀ ਨੇ ਹਾਲੇ ਤੱਕ ਇਸ ਮਾਮਲੇ ਦੇ ਹੱਲ ਲਈ ਸਾਂਝੀ ਕਮੇਟੀ ਦਾ ਗਠਨ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਤੁਰੰਤ ਵੀਸੀ ਦੇ ਅਹੁਦੇ ਤੋਂ ਹਟਾਇਆ ਜਾਵੇ। ਐਤਵਾਰ ਨੂੰ ਵੀਸੀ ਨੇ ਲੜਕੀਆਂ ਦੇ ਹੋਸਟਲ ਵਿੱਚ ਅਚਾਨਕ ਚੈਕਿੰਗ ਮੁਹਿੰਮ ਚਲਾਈ ਸੀ।
ਵਿਦਿਆਰਥਣਾਂ ਦਾ ਦੋਸ਼ ਹੈ ਕਿ ਵੀਸੀ ਨਾਲ ਕੋਈ ਮਹਿਲਾ ਸਟਾਫ਼ ਨਹੀਂ ਸੀ। ਇਹ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਹੈ। ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਵੀਸੀ ਨੇ ਛੋਟੇ ਕੱਪੜੇ ਪਾਉਣ ਵਾਲੀਆਂ ਲੜਕੀਆਂ ‘ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਵਿਦਿਆਰਥਣਾਂ ਨਾਲ ਵੀਸੀ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਸਾਂਝੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਸੀ, ਫਿਰ ਵੀ ਇਹ ਕਮੇਟੀ ਨਹੀਂ ਬਣੀ।