ਪੰਜਾਬ ਦੀਆਂ 2 ਸੀਟਾਂ ‘ਤੇ ਕਾਂਗਰਸ ਨੇ ਮਹਿਲਾਵਾਂ ਨੂੰ ਦਿਤੀ ਟਿਕਟ : ਯਾਮਿਨੀ-ਅਮਰਜੀਤ ਨੂੰ ਟਿਕਟ, ਵਿਰੋਧ ਵਧਣ ਕਾਰਨ 5 ਸੀਟਾਂ ‘ਤੇ ਐਲਾਨ ਰੋਕਿਆ

ਪੰਜਾਬ ਦੀਆਂ 2 ਸੀਟਾਂ ‘ਤੇ ਕਾਂਗਰਸ ਨੇ ਮਹਿਲਾਵਾਂ ਨੂੰ ਦਿਤੀ ਟਿਕਟ : ਯਾਮਿਨੀ-ਅਮਰਜੀਤ ਨੂੰ ਟਿਕਟ, ਵਿਰੋਧ ਵਧਣ ਕਾਰਨ 5 ਸੀਟਾਂ ‘ਤੇ ਐਲਾਨ ਰੋਕਿਆ

ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਪਾਰਟੀ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਅਧਿਆਪਕਾ ਅਮਰਜੀਤ ਕੌਰ ਸਾਹੋਕੇ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਪੰਜਾਬ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਆਏ ਦਿਨ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਕਾਂਗਰਸ ਨੇ ਪੰਜਾਬ ਲਈ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਜਾਰੀ ਸੂਚੀ ਵਿੱਚ ਪੰਜਾਬ ਦੀਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਪਾਰਟੀ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਅਧਿਆਪਕਾ ਅਮਰਜੀਤ ਕੌਰ ਸਾਹੋਕੇ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੀ ਅਮਰਜੀਤ ਕੌਰ 2013 ਤੋਂ 2018 ਤੱਕ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੀ ਚੇਅਰਪਰਸਨ ਰਹੀ ਅਤੇ ਸਾਲ 2017 ਵਿੱਚ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਅਤੇ ਤੀਜੇ ਨੰਬਰ ‘ਤੇ ਰਹੀ। ਜਦੋਂ ਉਨ੍ਹਾਂ ਨੂੰ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਤੋਂ ਟਿਕਟ ਨਾ ਮਿਲੀ ਤਾਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਛੇ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਚੰਡੀਗੜ੍ਹ ਸੀਟ ਤੋਂ ਹਰਦੀਪ ਸਿੰਘ ਬਟਰੇਲਾ ਨੂੰ ਟਿਕਟ ਦਿੱਤੀ ਹੈ।