- ਪੰਜਾਬ
- No Comment
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, 20 ਮਈ ਨੂੰ ਚੰਡੀਗੜ੍ਹ ‘ਚ ਕਰਨਗੇ ਪ੍ਰਚਾਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ 20 ਮਈ ਨੂੰ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ। ਭਾਜਪਾ ਦੇ ਵੱਡੇ ਨੇਤਾਵਾਂ ਦੀ ਇਹ ਦੂਜੀ ਜਨ ਸਭਾ ਹੋਵੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸੈਕਟਰ-27 ਦੇ ਰਾਮਲੀਲਾ ਮੈਦਾਨ ਵਿੱਚ ਜਨ ਸਭਾ ਕੀਤੀ ਸੀ।
ਪੰਜਾਬ ਵਿਚ ਚੋਣਾਂ ਆਖਰੀ ਪੜਾਅ ਵਿਚ ਹੋਣੀਆਂ ਹਨ, ਇਸ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਪੰਜਾਬ ਵਿੱਚ ਭਾਜਪਾ ਨੇ ਲੋਕਸਭਾ ਚੋਣਾਂ ਦੇ ਪ੍ਰਚਾਰ ਲਈ ਕਮਰ ਕਸ ਲਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ ਕਰਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸਮਾਂ ਮੰਗਿਆ ਹੈ। ਭਾਜਪਾ ਹਾਈਕਮਾਂਡ ਮੁਤਾਬਕ ਯੋਗੀ ਆਦਿੱਤਿਆਨਾਥ ਪੰਜਾਬ ਵਿੱਚ ਵੀ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ।
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੰਜਾਬ ਦੇ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿੱਚ ਤਿੰਨ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਸੀਐਮ ਯੋਗੀ ਆਦਿਤਿਆਨਾਥ ਦੀਆਂ ਲੁਧਿਆਣਾ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਦਾ ਇੱਕ ਕਾਰਨ ਇਹ ਹੈ ਕਿ ਇੱਥੇ ਵੱਡੀ ਗਿਣਤੀ ਵਿੱਚ ਪੂਰਵਾਂਚਲ ਦੇ ਲੋਕ ਰਹਿੰਦੇ ਹਨ। ਲੁਧਿਆਣਾ ਅਤੇ ਜਲੰਧਰ ਪੰਜਾਬ ਦੇ ਉਦਯੋਗਿਕ ਕੇਂਦਰ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ 20 ਮਈ ਨੂੰ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ। ਭਾਜਪਾ ਦੇ ਵੱਡੇ ਨੇਤਾਵਾਂ ਦੀ ਇਹ ਦੂਜੀ ਜਨ ਸਭਾ ਹੋਵੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸੈਕਟਰ-27 ਦੇ ਰਾਮਲੀਲਾ ਮੈਦਾਨ ਵਿੱਚ ਜਨ ਸਭਾ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ‘ਚ ਇਕ ਵੱਡੀ ਜਨ ਸਭਾ ਨੂੰ ਵੀ ਸੰਬੋਧਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਮਨੋਜ ਤਿਵਾੜੀ ਵੀ ਚੰਡੀਗੜ੍ਹ ਵਿੱਚ ਜਨ ਸਭਾ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਪ੍ਰੋਗਰਾਮ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਯੋਗੀ ਆਦਿਤਿਆਨਾਥ ਦੇ ਜ਼ਰੀਏ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ।