- ਪੰਜਾਬ
- No Comment
ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਿਮਾਚਲ ਤੇ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ ਸੀਐਮ ਯੋਗੀ, ਲੁਧਿਆਣਾ ਵਿੱਚ ਕਰਨਗੇ ਰਵਨੀਤ ਬਿੱਟੂ ਦੇ ਸਮਰਥਨ ਵਿੱਚ ਰੈਲੀ
ਯੋਗੀ ਅੱਜ ਆਪਣੀ ਪਹਿਲੀ ਜਨਸਭਾ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ‘ਤੇ ਕਰਨਗੇ ਜਿੱਥੋਂ ਉਹ ਭਾਜਪਾ ਉਮੀਦਵਾਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਇਸ ਤੋਂ ਬਾਅਦ ਯੋਗੀ ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ ਦੇ ਹੱਕ ਵਿੱਚ ਜਨ ਸਭਾ ਕਰਨਗੇ।
ਦੇਸ਼ ਵਿਚ ਹੋ ਰਹੀਆਂ ਲੋਕਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ (30 ਮਈ) ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਟਾਰ ਪ੍ਰਚਾਰਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਚਾਰ ਚੋਣ ਰੈਲੀਆਂ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਯੋਗੀ ਆਦਿੱਤਿਆਨਾਥ ਹੁਣ ਤੱਕ ਕੁੱਲ 12 ਸੂਬਿਆਂ ‘ਚ ਚੋਣ ਪ੍ਰਚਾਰ ਕਰ ਚੁੱਕੇ ਹਨ।
ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰਕੇ ਉਹ ਕੁੱਲ 13 ਰਾਜਾਂ ਵਿੱਚ ਕਮਲ ਦੇ ਫੁੱਲ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਐਮ ਯੋਗੀ ਅੱਜ ਆਪਣੀ ਪਹਿਲੀ ਜਨਸਭਾ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ‘ਤੇ ਕਰਨਗੇ ਜਿੱਥੋਂ ਉਹ ਭਾਜਪਾ ਉਮੀਦਵਾਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਇਸ ਤੋਂ ਬਾਅਦ ਯੋਗੀ ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ ਦੇ ਹੱਕ ਵਿੱਚ ਜਨ ਸਭਾ ਕਰਨਗੇ। ਹਿਮਾਚਲ ਪ੍ਰਦੇਸ਼ ‘ਚ ਰੈਲੀ ਕਰਕੇ ਯੋਗੀ ਆਦਿੱਤਿਆਨਾਥ ਕੁੱਲ 13 ਸੂਬਿਆਂ ‘ਚ ਭਾਜਪਾ ਦਾ ਕਮਲ ਖਿੜਨ ਦਾ ਵਾਅਦਾ ਕਰਨਗੇ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇੱਥੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਲਈ ਜਨ ਸਭਾ ਕਰਨਗੇ। ਇੱਥੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਲਈ ਵੋਟਾਂ ਦੀ ਅਪੀਲ ਕਰਨਗੇ। ਯੋਗੀ ਆਦਿਤਿਆਨਾਥ ਲੁਧਿਆਣਾ ਲੋਕ ਸਭਾ ਸੀਟ ਲਈ ਸੱਤਵੇਂ ਪੜਾਅ ਦੀ ਆਖਰੀ ਜਨਸਭਾ ਕਰਨਗੇ। ਇੱਥੋਂ ਇਸ ਵਾਰ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਮੈਦਾਨ ਵਿੱਚ ਉਤਾਰਿਆ ਹੈ।