ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਗ੍ਰਿਫ਼ਤਾਰ, ਬੀਡੀਪੀਓ ਦਫ਼ਤਰ ‘ਚ ਜਾ ਕੇ ਬਦਸਲੂਕੀ ਕਰਨ ਦੇ ਦੋਸ਼

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਗ੍ਰਿਫ਼ਤਾਰ, ਬੀਡੀਪੀਓ ਦਫ਼ਤਰ ‘ਚ ਜਾ ਕੇ ਬਦਸਲੂਕੀ ਕਰਨ ਦੇ ਦੋਸ਼

ਬੀਡੀਓ ਨੇ ਦੋਸ਼ ਲਾਇਆ ਸੀ ਕਿ ਸਾਬਕਾ ਕਾਂਗਰਸੀ ਵਿਧਾਇਕ ਨੇ ਆਪਣੇ ਸਮਰਥਕਾਂ ਨਾਲ ਦਫ਼ਤਰ ਵਿੱਚ ਦਾਖ਼ਲ ਹੋ ਕੇ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਮਗਰੋਂ ਬੀਡੀਓ ਨੇ ਪ੍ਰਸ਼ਾਸਨ ਤੋਂ ਜ਼ੀਰੇ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।

ਸਾਬਕਾ ਕਾਂਗਰਸੀ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਪੁਲਿਸ ਨੇ ਤੜਕੇ 4 ਵਜੇ ਗ੍ਰਿਫ਼ਤਾਰ ਕਰ ਲਿਆ। ਜੀਰਾ ‘ਤੇ ਬੀਡੀਪੀਓ ਦਫ਼ਤਰ ਜਾ ਕੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਸਾਬਕਾ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸੀ ‘ਮੁਰਦਾਬਾਦ’ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ।

ਸਾਬਕਾ ਵਿਧਾਇਕ ਨੂੰ ਪੁਲਿਸ ਨੇ ਨਿਆਂਇਕ ਜੱਜ ਦੀ ਰਿਹਾਇਸ਼ ’ਤੇ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਜੀਰਾ ‘ਤੇ ਬਲਾਕ ਵਿਕਾਸ ਦਫਤਰ ਦੇ ਕਰਮਚਾਰੀਆਂ ਦੇ ਕੰਮ ‘ਚ ਦਖਲ ਦੇਣ ਦਾ ਦੋਸ਼ ਹੈ। ਬੀਡੀਓ ਨੇ ਦੋਸ਼ ਲਾਇਆ ਸੀ ਕਿ ਸਾਬਕਾ ਕਾਂਗਰਸੀ ਵਿਧਾਇਕ ਨੇ ਆਪਣੇ ਸਮਰਥਕਾਂ ਨਾਲ ਦਫ਼ਤਰ ਵਿੱਚ ਦਾਖ਼ਲ ਹੋ ਕੇ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਮਗਰੋਂ ਬੀਡੀਓ ਨੇ ਪ੍ਰਸ਼ਾਸਨ ਤੋਂ ਜ਼ੀਰੇ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਜ਼ੀਰਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਜ਼ੀਰਾ ਦੇ ਨਿੱਜੀ ਸਹਾਇਕ ਨੇ ਕਿਹਾ, “ਜ਼ੀਰਾ ਨੂੰ ਪੁਲਿਸ ਨੇ ਤੜਕੇ 4 ਵਜੇ ਦੇ ਕਰੀਬ ਪੁਲਿਸ ਨੇ ਗ੍ਰਿਫਤਾਰ ਕੀਤਾ ਜਦੋਂ ਭਾਰੀ ਪੁਲਿਸ ਫੋਰਸ ਉਸਦੇ ਘਰ ਆਈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਹੁਣ ਇਸ ਮਾਮਲੇ ਨੂੰ ਵਿਚਾਰ ਵਟਾਂਦਰੇ ਤੋਂ ਬਾਅਦ ਉਠਾਏਗੀ। ਜ਼ੀਰਾ ਨੇ ਇੱਥੋਂ ਤੱਕ ਕਿਹਾ ਸੀ ਕਿ ਇਲਾਕੇ ਦੇ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਦੇ ਸਮਰਥਕ ਬੀਡੀਪੀਓ ਦਫ਼ਤਰ ਦੇ ਦਾਇਰੇ ਵਿੱਚ ਆਉਣ ਦੇ ਬਾਵਜੂਦ ਵਿਕਾਸ ਕਾਰਜਾਂ ਵਿੱਚ ਦਖ਼ਲਅੰਦਾਜ਼ੀ ਕਰ ਰਹੇ ਹਨ। ਜ਼ੀਰਾ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਜ਼ੀਰਾ ਹਲਕੇ ਤੋਂ 2017 ਤੋਂ 2022 ਤੱਕ ਕਾਂਗਰਸ ਦੇ ਵਿਧਾਇਕ ਰਹੇ ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਤੀਜੇ ਨੰਬਰ ‘ਤੇ ਰਹੇ ਸਨ।