- ਅੰਤਰਰਾਸ਼ਟਰੀ
- No Comment
ਇੰਦਰਾ ਗਾਂਧੀ ਦੇ ਕਤਲ ਦੀ ਝਾਂਕੀ ਬਾਰੇ ਟਰੂਡੋ ਦਾ ਸਪੱਸ਼ਟੀਕਰਨ, ਟਰੂਡੋ ਨੇ ਕਿਹਾ ਕੈਨੇਡਾ ‘ਚ ਹਰ ਕਿਸੇ ਨੂੰ ਪ੍ਰਗਟਾਵੇ ਦੀ ਆਜ਼ਾਦੀ

ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਅੱਤਵਾਦ ਦੇ ਖਿਲਾਫ ਹੈ ਅਤੇ ਇਨ੍ਹਾਂ ਗੱਲਾਂ ‘ਤੇ ਗੰਭੀਰਤਾ ਨਾਲ ਕਾਰਵਾਈ ਕਰਦਾ ਹੈ।
ਭਾਰਤ ਸਰਕਾਰ ਵਲੋਂ ਜਸਟਿਨ ਟਰੂਡੋ ਨੂੰ ਕਈ ਵਾਰ ਖਾਲਿਸਤਾਨੀ ਪੱਖੀਆਂ ਖਿਲਾਫ ਕਾਰਵਾਈ ਲਈ ਕਿਹਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ ‘ਤੇ ਖਾਲਿਸਤਾਨੀ ਗਤੀਵਿਧੀਆਂ ਨੂੰ ਲੈ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਹਰ ਕਿਸੇ ਨੂੰ ਪ੍ਰਗਟਾਵੇ ਦੀ ਆਜ਼ਾਦੀ ਹੈ।
ਟਰੂਡੋ ਨੇ ਕਿਹਾ ਕਿ ਭਾਰਤ ਦਾ ਉਨ੍ਹਾ ਦੇ ਦੇਸ਼ ਪ੍ਰਤੀ ਇਹ ਪ੍ਰਭਾਵ ਕਿ ਕੈਨੇਡਾ ਵਿੱਚ ਅੱਤਵਾਦੀ ਸਰਗਰਮ ਹਨ, ਗਲਤ ਹੈ। ਭਾਰਤ ਦੇ ਵਿਰੋਧ ਦੇ ਬਾਵਜੂਦ ਟਰੂਡੋ ਨੇ ਇਕ ਤਰ੍ਹਾਂ ਨਾਲ ਖਾਲਿਸਤਾਨੀ ਗਤੀਵਿਧੀਆਂ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਇੱਕ ਵੱਖਰੀ ਸੋਚ ਵਾਲਾ ਦੇਸ਼ ਹੈ। ਇੱਥੇ ਸਾਰਿਆਂ ਨੂੰ ਪ੍ਰਗਟਾਵੇ ਦੀ ਆਜ਼ਾਦੀ ਹੈ। ਇਹ ਕਹਿਣਾ ਗਲਤ ਹੈ ਕਿ ਕੈਨੇਡਾ ਦੀ ਧਰਤੀ ‘ਤੇ ਭਾਰਤ ਦੇ ਪ੍ਰਤੀ ਬਗਾਵਤ ਹੈ। ਉਨ੍ਹਾਂ ਦਾ ਦੇਸ਼ ਅੱਤਵਾਦ ਦੇ ਖਿਲਾਫ ਹੈ ਅਤੇ ਇਨ੍ਹਾਂ ਗੱਲਾਂ ‘ਤੇ ਗੰਭੀਰਤਾ ਨਾਲ ਕਾਰਵਾਈ ਕਰਦਾ ਹੈ।
ਭਾਰਤ ਸਰਕਾਰ ਨੇ ਕੈਨੇਡਾ ਦੀ ਧਰਤੀ ‘ਤੇ ਸਰਗਰਮ ਖਾਲਿਸਤਾਨੀ ਅੱਤਵਾਦੀਆਂ ਦੀਆਂ ਗਤੀਵਿਧੀਆਂ ਦਾ ਸਖ਼ਤ ਵਿਰੋਧ ਕੀਤਾ ਸੀ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਝਾਂਕੀ ਅਤੇ ਫਿਰ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ”ਕਿਲ ਇੰਡੀਆ” ਦਾ ਪੋਸਟਰ ਜਾਰੀ ਕਰਨ ‘ਤੇ ਭਾਰਤ ਨੇ ਕਿਹਾ ਕਿ ਇਸ ਨਾਲ ਆਪਸੀ ਰਿਸ਼ਤੇ ਪ੍ਰਭਾਵਿਤ ਹੋ ਸਕਦੇ ਹਨ। ਖਾਲਿਸਤਾਨੀ ਸਮਰਥਕਾਂ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਗੁੱਸੇ ਵਿੱਚ “ਕਿਲ ਇੰਡੀਆ” ਦਾ ਪੋਸਟਰ ਜਾਰੀ ਕੀਤਾ ਸੀ। ਦੱਸਿਆ ਗਿਆ ਕਿ ਇਸ ਕਤਲ ਦੇ ਵਿਰੋਧ ਵਿੱਚ 8 ਜੁਲਾਈ ਨੂੰ ਕੈਨੇਡਾ ਵਿੱਚ ਆਜ਼ਾਦੀ ਰੈਲੀ ਕੀਤੀ ਜਾਵੇਗੀ।