ਪੰਜਾਬ ਭਾਜਪਾ ਮੁਖੀ ਨੇ ‘ਆਪ’-ਕਾਂਗਰਸ ‘ਤੇ ਸਾਧਿਆ ਨਿਸ਼ਾਨਾ : ਸੁਨੀਲ ਜਾਖੜ ਨੇ ਕਿਹਾ- ਹੁਣ ਚੋਰ ਤੇ ਸਿਪਾਹੀ ਇਕੱਠੇ ਲੜਨਗੇ ਚੋਣ

ਪੰਜਾਬ ਭਾਜਪਾ ਮੁਖੀ ਨੇ ‘ਆਪ’-ਕਾਂਗਰਸ ‘ਤੇ ਸਾਧਿਆ ਨਿਸ਼ਾਨਾ : ਸੁਨੀਲ ਜਾਖੜ ਨੇ ਕਿਹਾ- ਹੁਣ ਚੋਰ ਤੇ ਸਿਪਾਹੀ ਇਕੱਠੇ ਲੜਨਗੇ ਚੋਣ

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ (ਆਪ) ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਲੋਕਾਂ ਨੇ ਦੇਖਿਆ ਹੈ ਕਿ ਸਿਆਸੀ ਲਾਹਾ ਲੈਣ ਲਈ ਚੋਰ ਅਤੇ ਸਿਪਾਹੀ ਨੇ ਗਠਜੋੜ ਬਣਾ ਲਿਆ ਹੈ।

ਭਾਰਤੀ ਜਨਤਾ ਪਾਰਟੀ ਨੇ ਜਦੋ ਤੋਂ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਹੈ, ਉਦੋਂ ਤੋਂ ਉਹ ਲਗਾਤਾਰ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਖਬਰਾਂ ਤੇਜ਼ ਹੋ ਗਈਆਂ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਟਿਪਣੀ ਕੀਤੀ ਹੈ।

ਉਨ੍ਹਾਂ ਇਕ ਵਾਰ ਫਿਰ ‘ਆਪ’ ਅਤੇ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰਕੇ ਆਪਣੇ ਵਾਅਦੇ ਤੋਂ ਮੁਕਰੀ ਹੈ। ਉਹ ਸਾਰੇ ਕਾਂਗਰਸੀ ਆਗੂ ਜਿਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਹਨ, ਜਿਨ੍ਹਾਂ ਵਿਰੁੱਧ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਹੈ, ਉਹ ਹੁਣ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਸਮਝੌਤਾ ਕੀਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ (ਆਪ) ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਲੋਕਾਂ ਨੇ ਦੇਖਿਆ ਹੈ ਕਿ ਸਿਆਸੀ ਲਾਹਾ ਲੈਣ ਲਈ ਚੋਰ ਅਤੇ ਸਿਪਾਹੀ ਗਠਜੋੜ ਬਣਾ ਕੇ ਆ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਚੁਣੌਤੀਆਂ ਲਗਾਤਾਰ ਵਧ ਰਹੀਆਂ ਹਨ। ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਤਿਆਰੀਆਂ ਨਾ ਕਰਨ ਕਾਰਨ ਹੜ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ। ਸਬੰਧਤ ਵਿਭਾਗ ਅਤੇ ਸੂਬਾ ਸਰਕਾਰ ਨੂੰ ਮਾਨਸੂਨ ਅਤੇ ਹੜ੍ਹਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਕਰ ਲੈਣੀਆਂ ਚਾਹੀਦੀਆਂ ਸਨ।